ਕੰਢੀ ਹਲਕੇ ’ਚ ਪਾਣੀ ਦੀ ਸਮੱਸਿਆ ਦਾ ਜੰਗੀ ਪੱਧਰ ’ਤੇ ਕੀਤਾ ਜਾ ਰਿਹੈ ਹੱਲ: ਬ੍ਰਹਮ ਸ਼ੰਕਰ ਜਿੰਪਾ
Friday, Sep 08, 2023 - 12:54 PM (IST)

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਦੇ ਕੰਢੀ ਖੇਤਰ ਦੇ ਲੋਕਾਂ ਦੇ ਘਰਾਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿਚ ਪਾਣੀ ਦੀ ਸਮੱਸਿਆ ਨੂੰ ਜੰਗੀ ਪੱਧਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਹ ਬਲਾਕ ਮੁਕੇਰੀਆਂ ਦੇ ਪਿੰਡ ਬੁੱਢਾਬੜ ਵਿਚ 166.25 ਲੱਖ ਰੁਪਏ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਐੱਸ.ਡੀ.ਐੱਮ. ਅਸ਼ੋਕ ਸ਼ਰਮਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋ. ਜੀ. ਐੱਸ. ਮੁਲਤਾਨੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੁੱਢਾਬੜ ਜਲ ਸਪਲਾਈ ਸਕੀਮ ਤਹਿਤ ਲੱਗੇ ਹੋਏ ਟਿਊਬਵੈੱਲ ਦਾ ਡਿਸਚਾਰਜ ਘੱਟ ਹੋਣ ਕਾਰਨ ਪਾਣੀ ਦੀ ਮੰਗ ਪੂਰੀ ਨਹੀਂ ਹੁੰਦੀ ਸੀ ਅਤੇ ਪੁਰਾਣੀਆਂ ਪਾਈਪਾਂ ਵਾਰ-ਵਾਰ ਲੀਕ ਹੋਣ ਕਾਰਨ ਪਿੰਡ ਬੁੱਢਾਬੜ ਵਿਚ ਪਾਣੀ ਦੀ ਸਪਲਾਈ ਪੂਰੀ ਮਾਤਰਾ ਵਿਚ ਨਹੀਂ ਪਹੁੰਚ ਰਹੀ ਸੀ। ਇਸ ਤੋਂ ਇਲਾਵਾ ਨਵੀਂ ਬਣੀ ਆਬਾਦੀ ਜਿਥੇ ਪਾਈਪ ਲਾਈਨ ਨਹੀਂ ਪਈ ਸੀ, ਉਥੇ ਵੀ ਪਾਣੀ ਦੀ ਸਪਲਾਈ ਕਰਨ ਲਈ ਪਾਈਪ ਲਾਈਨ ਪਾਉਣੀ ਜ਼ਰੂਰੀ ਸੀ।
ਇਹ ਵੀ ਪੜ੍ਹੋ- ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਜਲੰਧਰ ਦੀ ਇਸ ਕਾਲੋਨੀ ’ਚੋਂ ਮਿਲਿਆ 3 ਮਹੀਨੇ ਦੇ ਬੱਚੇ ਦਾ ਭਰੂਣ
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਣ ਪਿੰਡ ਬੁੱਢਾਬੜ ਵਿਚ ਜਲ ਸਪਲਾਈ ਸਕੀਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਕੀਮ ਨਾਲ 1080 ਘਰਾਂ ਦੇ 4908 ਲੋਕਾਂ ਦੇ ਘਰ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਟਿਊਬਵੈੱਲ ਡੇਢ ਲੱਖ ਸਮਰੱਥਾ ਦਾ ਓ.ਐੱਚ.ਐੱਸ.ਆਰ., ਪੰਪ ਚੈਂਬਰ, ਪਾਣੀ ਦੀਆਂ ਪਾਈਪਾਂ, ਪੰਪਿੰਗ ਮਸ਼ੀਨਰੀ ਦਾ ਕੰਮ ਕੀਤਾ ਗਿਆ ਹੈ। ਇਸ ਮੌਕੇ ਚੀਫ ਇੰਜੀਨੀਅਰ (ਉੱਤਰ) ਜਸਬੀਰ ਸਿੰਘ, ਐੱਸ.ਈ. ਵਿਜੇ ਕੁਮਾਰ, ਐਕਸੀਅਨ ਅਨੁਜ ਸ਼ਰਮਾ, ਐੱਸ. ਡੀ. ਓ. ਰਾਹੁਲ ਅਤੇ ਜੇ. ਈ. ਮਨਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ‘ਆਪ’ ਦੀ ਮਿਸ਼ਨ-24 ਮੁਹਿੰਮ, CM ਅਰਵਿੰਦ ਕੇਜਰੀਵਾਲ 13 ਨੂੰ ਆਉਣਗੇ ਅੰਮ੍ਰਿਤਸਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ