3 ਦਿਨ ਪਹਿਲਾਂ ਹੀ ਪਤੀ-ਪਤਨੀ ਨੇ ਕਿਰਾਏ ’ਤੇ ਲਿਆ ਸੀ ਮਕਾਨ, ਸ਼ੱਕੀ ਹਾਲਾਤ ’ਚ ਹੋਈ ਔਰਤ ਦੀ ਮੌਤ

Sunday, Sep 10, 2023 - 03:40 PM (IST)

3 ਦਿਨ ਪਹਿਲਾਂ ਹੀ ਪਤੀ-ਪਤਨੀ ਨੇ ਕਿਰਾਏ ’ਤੇ ਲਿਆ ਸੀ ਮਕਾਨ, ਸ਼ੱਕੀ ਹਾਲਾਤ ’ਚ ਹੋਈ ਔਰਤ ਦੀ ਮੌਤ

ਜਲੰਧਰ (ਮਹੇਸ਼)–ਬਾਬਾ ਬੁੱਢਾ ਜੀ ਨਗਰ ਰਾਮਾ ਮੰਡੀ ਵਿਚ ਸ਼ਨੀਵਾਰ ਨੂੰ 40 ਸਾਲ ਦੀ ਇਕ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰੋਹਿਤ ਕੁਮਾਰ ਵਿੱਕੀ ਤੁਲਸੀ ਤੁਰੰਤ ਮੌਕੇ ’ਤੇ ਪੁੱਜੇ ਅਤੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਦਕੋਹਾ (ਨੰਗਲਸ਼ਾਮਾ) ਪੁਲਸ ਚੌਂਕੀ ਦੇ ਇੰਚਾਰਜ ਮਦਨ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਵਿਚ ਪਤਾ ਲੱਗਾ ਕਿ ਮ੍ਰਿਤਕਾ ਦਾ ਨਾਂ ਪ੍ਰਿਯਾ ਸੀ ਅਤੇ ਉਹ 3 ਦਿਨਾਂ ਤੋਂ ਆਪਣੇ ਪਤੀ ਦੇ ਨਾਲ ਇਥੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ। ਉਸ ਦਾ ਪਤੀ ਕੱਪੜੇ ਦਾ ਕੰਮ ਕਰਦਾ ਹੈ, ਜਿਸ ਕਾਰਨ ਉਸ ਨੂੰ ਅਕਸਰ ਜਲੰਧਰ ਤੋਂ ਬਾਹਰ ਜਾਣਾ ਪੈਂਦਾ ਹੈ। ਅੱਜ ਵੀ ਉਹ ਘਰ ਵਿਚ ਨਹੀਂ ਸੀ।

ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ

ਏ. ਐੱਸ. ਆਈ. ਮਦਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਸ ਦੇ ਪਤੀ ਨੂੰ ਸੂਚਿਤ ਕਰ ਦਿੱਤਾ ਹੈ। ਉਸ ਦੇ ਆਉਣ ਤੋਂ ਬਾਅਦ ਹੀ ਔਰਤ ਦੀ ਮੌਤ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਤੀ ਦੇ ਬਿਆਨਾਂ ਤੋਂ ਬਾਅਦ ਹੀ ਕੱਲ ਸਵੇਰੇ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਔਰਤ ਨੇ ਖ਼ੁਦਕੁਸ਼ੀ ਕੀਤੀ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਅਜੇ ਅਜਿਹਾ ਕੁਝ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ-  ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News