ਔਰਤ ਨੇ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਕੀਤੀ ਸਮਾਪਤ

05/11/2021 6:43:08 PM

ਰੂਪਨਗਰ (ਜ. ਬ.)-ਸ਼ਹਿਰ ’ਚ ਅੱਜ ਇਕ 50 ਸਾਲਾ ਔਰਤ ਵੱਲੋਂ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੇ ਸਬੰਧ ’ਚ ਸਿਟੀ ਥਾਣਾ ਦੇ ਐੱਸ. ਐੱਚ. ਓ. ਰਾਜੀਵ ਕੁਮਾਰ ਨੇ ਦੱਸਿਆ ਕਿ ਸਥਾਨਕ ਛੋਟਾ ਖੇੜਾ ਨਿਵਾਸੀ ਰਾਮ ਪਿਆਰੀ ਪਤਨੀ ਸਵ. ਰੱਤੀ ਲਾਲ ਨੇ ਅੱਜ ਆਪਣੇ ਘਰ ’ਚ ਦੁਪਹਿਰ ਡੇਢ ਵਜੇ ਦੇ ਕਰੀਬ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਐੱਸ. ਐੱਚ. ਓ. ਰਾਜੀਵ ਕੁਮਾਰ ਨੇ ਦੱਸਿਆ ਕਿ ਰਾਮ ਪਿਆਰੀ ਦੇ ਪਤੀ ਰੱਤੀ ਲਾਲ ਦੀ ਜਨਵਰੀ ਮਹੀਨੇ ’ਚ ਮੌਤ ਹੋ ਗਈ ਸੀ, ਜਿਸ ਕਾਰਨ ਉਹ ਕਾਫੀ ਤੰਗ-ਪ੍ਰੇਸ਼ਾਨ ਅਤੇ ਦੁਖੀ ਰਹਿੰਦੀ ਸੀ। ਪੁਲਸ ਨੇ ਇਸ ਮਾਮਲੇ ’ਚ ਧਾਰਾ-174 ਦੀ ਕਾਰਵਾਈ ਕਰਦਿਆਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Manoj

Content Editor

Related News