ਮਜ਼ਦੂਰ ਨੇ ਸ਼ੱਕੀ ਹਾਲਾਤ ’ਚ ਕੀਤੀ ਖ਼ੁਦਕੁਸ਼ੀ, ਕੁਝ ਦਿਨ ਪਹਿਲਾਂ ਮੱਧ ਪ੍ਰਦੇਸ਼ ਤੋਂ ਆਇਆ ਸੀ ਕੰਮ ਲਈ

06/10/2024 12:54:15 PM

ਜਲੰਧਰ (ਰਮਨ)-ਕੁਝ ਦਿਨ ਪਹਿਲਾਂ ਪਿੰਡੋਂ ਮਜ਼ਦੂਰੀ ਕਰਨ ਲਈ ਜਲੰਧਰ ਆਏ 35 ਸਾਲਾ ਵਿਅਕਤੀ ਨੇ ਦੇਰ ਰਾਤ ਕੋਟ ਬਾਬਾ ਦੀਪ ਸਿੰਘ ਨਗਰ ’ਚ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਵਿਵੇਕ ਮੂਲ ਵਾਸੀ ਫੈਜ਼ਾਬਾਦ (ਉੱਤਰ ਪ੍ਰਦੇਸ਼) ਹਾਲ ਵਾਸੀ ਕੋਟ ਬਾਬਾ ਦੀਪ ਸਿੰਘ ਨਗਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰ. 8 ਦੇ ਏ. ਐੱਸ. ਆਈ. ਕਿਸ਼ੋਰ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟ ਬਾਬਾ ਦੀਪ ਸਿੰਘ ਨਗਰ ਵਿਚ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ- ਪਿੰਡ ਨਰੰਗਪੁਰ 'ਚ ਛਾਇਆ ਮਾਤਮ, ਅਮਰੀਕਾ 'ਚ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਪਿੱਛੋਂ ਕੀਤੀ ਖ਼ੁਦਕੁਸ਼ੀ

ਉਨ੍ਹਾਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਵੇਕ ਕੁਝ ਦਿਨ ਪਹਿਲਾਂ ਹੀ ਜਲੰਧਰ ਆਇਆ ਸੀ ਅਤੇ ਇਕ ਫੈਕਟਰੀ ਵਿਚ ਮਜ਼ਦੂਰੀ ਕਰਦਾ ਸੀ। ਲਾਸ਼ ਨੇੜਿਓਂ ਕੋਈ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਐਤਵਾਰ ਦੇਰ ਸ਼ਾਮ ਪਰਿਵਾਰ ਜਲੰਧਰ ਪਹੁੰਚਿਆ ਹੈ। ਸੋਮਵਾਰ ਨੂੰ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਫੈਕਟਰੀ ਨੇੜਲੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਗੈਂਗਸਟਰ ਲੰਡਾ ਗਰੁੱਪ ਦੇ 3 ਸਾਥੀ ਗ੍ਰਿਫ਼ਤਾਰ, ਵਿਦੇਸ਼ ਨਾਲ ਜੁੜੇ ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News