ਨੌਜਵਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਖ਼ਤਮ

Sunday, Apr 02, 2023 - 06:26 PM (IST)

ਨੌਜਵਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਖ਼ਤਮ

ਮੁਕੰਦਪੁਰ (ਸੰਜੀਵ)-ਥਾਣਾ ਮੁਕੰਦਪੁਰ ਅਧੀਨ ਆਉਂਦੇ ਪਿੰਡ ਜਗਤਪੁਰ ਦੇ 30 ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਥਾਣਾ ਮੁਕੰਦਪੁਰ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਕੁਲਵਿੰਦਰ ਕੌਰ ਅਤੇ ਪਤਨੀ ਪ੍ਰਵੀਨ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਮ੍ਰਿਤਕ ਦਾ ਨਾਂ ਹਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਜਗਤਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਥਾਣਾ ਮੁਕੰਦਪੁਰ ਹੈ, ਜਿਸ ਨੇ ਘਰ ’ਚ ਲੱਗੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ। ਮ੍ਰਿਤਕ ਹਰਪ੍ਰੀਤ ਸਿੰਘ ਦਾ ਸਰਕਾਰੀ ਹਸਪਤਾਲ ਬੰਗਾ ਵਿਖੇ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਸਰਕਾਰੀ ਹਸਪਤਾਲ ਮੁਕੰਦਪੁਰ ਦੇ ਡਾਕਟਰ ਸੋਨੀਆ ਨੇ ਦੱਸਿਆ ਕਿ ਜਦੋਂ ਸਾਡੇ ਕੋਲ ਹਰਪ੍ਰੀਤ ਸਿੰਘ ਨੂੰ ਲਿਆਂਦਾ ਗਿਆ, ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
 


author

Manoj

Content Editor

Related News