ਫਗਵਾੜਾ ਪੁਲਸ ਨੇ ਕਾਰ ਸਵਾਰ ਨੌਜਵਾਨ ਨੂੰ ਇਕ ਕਿਲੋ ਅਫ਼ੀਮ ਸਮੇਤ ਕੀਤਾ ਗ੍ਰਿਫਤਾਰ
Monday, Nov 28, 2022 - 06:10 PM (IST)

ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਸ੍ਰੀ ਨਵਨੀਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੀ ਪੁਲਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਫਗਵਾੜਾ ਪੁਲਸ ਨੇ ਇਕ ਨੌਜਵਾਨ ਨੂੰ ਇਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਰਾਜਿੰਦਰ ਉਰਫ਼ ਬਿੰਦਰ ਪੁੱਤਰ ਅੱਛਰ ਵਾਸੀ ਗੱਜਰ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਏ. ਐੱਸ. ਆਈ. ਬਲਵੀਰ ਸਿੰਘ ਦੇ ਨਾਲ ਮੌਕੇ ’ਤੇ ਮੌਜੂਦ ਪੁਲਸ ਟੀਮ ਨੇ ਮੁਲਜ਼ਮ ਰਾਜਿੰਦਰ ਉਰਫ਼ ਬਿੰਦਰ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਸਵਿੱਫਟ ਕਾਰ ਨੰਬਰ ਪੀ. ਬੀ. 07 ਸੀ. ਏ. 0946 ਵਿੱਚ ਜਾ ਰਿਹਾ ਸੀ। ਪੁਲਸ ਨੇ ਮੁਲਜ਼ਮ ਰਾਜਿੰਦਰ ਉਰਫ਼ ਬਿੰਦਰ ਖ਼ਿਲਾਫ਼ ਥਾਣਾ ਰਾਵਲਪਿੰਡੀ ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਰਾਜਿੰਦਰ ਉਰਫ਼ ਬਿੰਦਰ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਨੇ ਅਫ਼ੀਮ ਦੀ ਇਹ ਖੇਪ ਕਿਸ ਪਾਸੋਂ ਬਰਾਮਦ ਕੀਤੀ ਸੀ ਅਤੇ ਅੱਗੇ ਕਿਥੇ ਸਪਲਾਈ ਕਰਨੀ ਸੀ। ਪੁਲਸ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਖ਼ਾਤਿਰ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।