ਗੁਰਦੁਆਰਾ ਸਾਹਿਬ ''ਚ ਦਾਖ਼ਲ ਹੋ ਕੇ ਨੌਜਵਾਨ ਕਰ ਗਿਆ ਵੱਡਾ ਕਾਂਡ, CCTV ਫੁਟੇਜ ਵੇਖ ਰਹਿ ਜਾਓਗੇ ਹੈਰਾਨ

Sunday, Apr 21, 2024 - 06:28 PM (IST)

ਗੁਰਦੁਆਰਾ ਸਾਹਿਬ ''ਚ ਦਾਖ਼ਲ ਹੋ ਕੇ ਨੌਜਵਾਨ ਕਰ ਗਿਆ ਵੱਡਾ ਕਾਂਡ, CCTV ਫੁਟੇਜ ਵੇਖ ਰਹਿ ਜਾਓਗੇ ਹੈਰਾਨ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਅਜੀਤ ਨਗਰ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ ਜਠੇਰੇ 'ਚ ਅੱਧੀ ਰਾਤ ਤੋਂ ਬਾਅਦ ਚੋਰਾਂ ਵੱਲੋਂ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ. ਸੀ. ਟੀ. ਵੀ. ਵਿੱਚ ਵੀ ਕੈਦ ਹੋ ਗਈ ਹੈ। ਚੋਰ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ 'ਚ ਰੱਖਦਿਆਂ ਆਪਣੀ ਜੁੱਤੀ ਉਤਾਰੀ ਅਤੇ ਫਿਰ ਮੇਨ ਗੇਟ ਅਤੇ ਐਲੂਮੀਨੀਅਮ ਦੇ ਗੇਟ ਨੂੰ ਕੱਟ ਕੇ ਅੰਦਰ ਵੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਅਰਬਨ ਅਸਟੇਟ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਵੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੱਥਾ ਟੇਕਣ ਆਈ 16 ਸਾਲ ਦੀ ਕੁੜੀ ਨਾਲ ਗੈਂਗਰੇਪ, 8 ਨੌਜਵਾਨਾਂ ਨੇ ਕੀਤੀ ਘਿਨੌਣੀ ਹਰਕਤ

ਜਾਣਕਾਰੀ ਅਨੁਸਾਰ ਕਾਂਜਲੀ ਰੋਡ 'ਤੇ ਸਥਿਤ ਅਜੀਤ ਨਗਰ ਇਲਾਕੇ 'ਚ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਜਥੇਰੇ ਦੇ ਸੇਵਾਦਾਰ ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਬੀਤੀ ਰਾਤ ਸੁਖਾਸਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਦੋਵੇਂ ਗੇਟਾਂ ਨੂੰ ਤਾਲੇ ਲਗਾ ਕੇ ਘਰ ਚਲੇ ਗਏ ਸਨ ਪਰ ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਆਏ ਤਾਂ ਵੇਖਿਆ ਕਿ ਦੋਵੇਂ ਗੇਟ ਕਟਰ ਨਾਲ ਕੱਟੇ ਹੋਏ ਸਨ ਅਤੇ ਅੰਦਰ ਜਾ ਕੇ ਵੇਖਿਆ ਕਿ ਗੋਲਕ ਵੀ ਟੁੱਟੀ ਹੋਈ ਸੀ ਅਤੇ ਉਸ ਵਿੱਚੋਂ ਨਕਦੀ ਵੀ ਕੋਈ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਸਨ। ਚੋਰੀ ਦੀ ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ, ਜਿਸ ਵਿੱਚ ਚੋਰ ਦਰਵਾਜ਼ਾ ਤੋੜ ਕੇ ਗੋਲਕ ਤੋੜ ਕੇ ਪੈਸੇ ਚੋਰੀ ਕਰਦੇ ਨਜ਼ਰ ਆ ਰਹੇ ਹਨ।


ਉਨ੍ਹਾਂ ਇਹ ਵੀ ਦੱਸਿਆ ਕਿ ਸੀ. ਸੀ. ਟੀ. ਵੀ. ਅਨੁਸਾਰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਚੋਰ ਨੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਜੁੱਤੇ ਲਾਹ ਲਏ, ਸਿਰ ਢੱਕਿਆ ਅਤੇ ਫਿਰ ਅੰਦਰ ਦਾਖ਼ਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਉਸ ਨੇ ਆਪਣੀ ਪਛਾਣ ਛੁਪਾਉਣ ਲਈ ਰੁਮਾਲ ਨਾਲ ਮੂੰਹ ਵੀ ਢੱਕ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਅਰਬਨ ਅਸਟੇਟ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਣਪਛਾਤੇ ਚੋਰ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਦੇ ਆਧਾਰ ’ਤੇ ਅਣਪਛਾਤੇ ਚੋਰ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨੌਜਵਾਨਾਂ ਨੂੰ ਪੰਜਾਬ ’ਚ ਮਿਲ ਰਿਹੈ ਰੋਜ਼ਗਾਰ, ਵਿਦੇਸ਼ ਜਾਣ ਦਾ ਰੁਝਾਨ ਘਟਿਆ : ਭਗਵੰਤ ਮਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News