ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਰਿਟਾਇਰਡ DSP ਦੇ ਘਰ ਦੇ ਬਾਹਰ ਖੜ੍ਹੀ ਇਨੋਵਾ ਨੂੰ ਲਾਈ ਅੱਗ
Wednesday, Aug 23, 2023 - 11:59 AM (IST)

ਨਵਾਂਸ਼ਹਿਰ (ਤ੍ਰਿਪਾਠੀ)- ਰਿਟਾਇਰਡ ਡੀ. ਐੱਸ. ਪੀ. ਦੇ ਘਰ ਦੇ ਬਾਹਰ ਖੜ੍ਹੀ ਇਨੋਵਾ ਗੱਡੀ ਨੂੰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਵੱਲੋਂ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨੋਵਾ ਨੂੰ ਅੱਗ ਲਾਉਣ ਵਾਲੇ ਨੌਜਵਾਨਾਂ ਦੀ ਤਸਵੀਰ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਪਚਰ ਹੋਈ ਹੈ। ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਭਸਿਮਰਨ ਸਿੰਘ ਪੁੱਤਰ ਰਿਟਾਇਰ ਡੀ. ਐੱਸ. ਪੀ. ਰਣਜੀਤ ਸਿੰਘ ਵਾਸੀ ਬਲੱਡ ਡੋਨਰ ਕਾਲੋਨੀ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਹੈੱਡ ਕੁਆਰਟਰ ਪੰਜਾਬ ਪੁਲਸ ਚੰਡੀਗੜ੍ਹ ਵਿਖੇ ਬਤੌਰ ਇੰਸਪੈਕਟਰ ਡਿਊਟੀ ਕਰਦਾ ਹੈ। ਉਸ ਕੋਲ 2 ਗੱਡੀਆਂ ਹਨ, ਜਿਨ੍ਹਾਂ ’ਚੋਂ ਇਕ ਆਈ-20 ਅਤੇ ਦੂਜੀ ਇਨੋਵਾ, ਜਿਸ ਦਾ ਨੰਬਰ ਪੀ. ਬੀ.08 ਬੀ. ਐੱਕਸ-8353 ਹੈ। ਬੀਤੇ ਦਿਨੀਂ ਉਸ ਨੇ ਆਪਣੀ ਇਨੋਵਾ ਗੱਡੀ ਨੂੰ ਘਰ ਦੀ ਦੂਜੀ ਸਾਈਡ ਕੰਧ ਨਾਲ ਖੜ੍ਹੀ ਕੀਤੀ ਸੀ।
ਇਹ ਵੀ ਪੜ੍ਹੋ- ਜਲੰਧਰ ਦਾ ਇਹ ਮਸ਼ਹੂਰ ਜੂਸ ਬਾਰ ਮੁੜ ਘਿਰਿਆ ਵਿਵਾਦਾਂ 'ਚ, ਬਿੱਛੂ ਤੋਂ ਬਾਅਦ ਹੁਣ ਨਿਕਲਿਆ ਕਾਕਰੋਚ
ਉਸ ਨੇ ਦੱਸਿਆ ਕਿ ਅੱਧੀ ਰਾਤ ਤੋਂ ਬਾਅਦ ਕਰੀਬ 2 ਵਜੇ ਉਸ ਦੇ ਗੁਆਂਢੀਆਂ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਇਨੋਵਾ ਗੱਡੀ ਨੂੰ ਅੱਗ ਲੱਗੀ ਹੋਈ ਹੈ। ਉਸ ਨੇ ਦੱਸਿਆ ਕਿ ਉਸ ਨੇ ਬਾਹਰ ਆ ਕੇ ਵੇਖਿਆ ਅਤੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਦੇ ਆਉਣ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਉਸ ਨੇ ਦੱਸਿਆ ਕਿ ਸਵੇਰੇ ਗੁਆਂਢੀਆਂ ਦੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕਰਨ ’ਤੇ ਪਤਾ ਲੱਗਾ ਕਿ ਰਾਤ ਕਰੀਬ 2 ਵਜੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 3 ਨੌਜਵਾਨਾਂ ਨੇ ਕੋਈ ਜਲਨਸ਼ੀਲ ਪਦਾਰਥ ਦਾ ਛਿੜਕਾਅ ਕੀਤਾ ਅਤੇ ਗੱਡੀ ਨੂੰ ਅੱਗ ਲਗਾ ਕੇ ਫਰਾਰ ਹੋ ਗਏ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ 3 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਧਾਰਾ 435, 440 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੱਤਰਕਾਰ ਰਵੀ ਗਿੱਲ ਖ਼ੁਦਕੁਸ਼ੀ ਮਾਮਲੇ 'ਚ SHO ਤੇ ASI 'ਤੇ ਡਿੱਗੀ ਗਾਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ