ਚੋਰੀ ਦੇ ਮੋਟਰਸਾਈਕਲਾਂ ਸਣੇ ਗ੍ਰਿਫਤਾਰ 4 ਨੌਜਵਾਨਾਂ ਨੂੰ ਜੇਲ ਭੇਜਿਆ

Friday, Aug 16, 2019 - 11:28 AM (IST)

ਚੋਰੀ ਦੇ ਮੋਟਰਸਾਈਕਲਾਂ ਸਣੇ ਗ੍ਰਿਫਤਾਰ 4 ਨੌਜਵਾਨਾਂ ਨੂੰ ਜੇਲ ਭੇਜਿਆ

ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ।

ਐੱਸ.ਐੱਚ.ਓ. ਸਬ-ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ, ਜਿਸ ਵਿਚ ਥਾਣੇਦਾਰ ਜਸਵਿੰਦਰ ਪਾਲ ਸਿੰਘ ਵੀ ਮੌਜੂਦ ਸਨ, ਪੁਲ ਨਹਿਰ ਹੰਸਰੋਂ ਵਿਖੇ ਨਾਕੇ ਦੌਰਾਨ ਖੜ੍ਹੇ ਸਨ ਕਿ ਪੁਲਸ ਦੇ ਇਕ ਮੁਖਬਰ ਖਾਸ ਨੇ ਜਾਣਕਾਰੀ ਦਿੱਤੀ ਕਿ ਮੋਟਰਸਾਈਕਲ ਚੋਰੀ ਕਰ ਕੇ ਕਬਾੜੀਆਂ ਨੂੰ ਵੇਚਣ ਵਾਲੇ ਇਕ ਗਿਰੋਹ ਦੇ ਮੈਂਬਰ ਚੋਰੀ ਦੇ ਮੋਟਰਸਾਈਕਲਾਂ ਸਣੇ ਉਸ ਮਾਰਗ ਤੋਂ ਨਿਕਲ ਰਹੇ ਹਨ। ਐੱਸ.ਐੱਚ.ਓ. ਨੇ ਦੱਸਿਆ ਕਿ ਉਪਰੋਕਤ ਜਾਣਕਾਰੀ ਦੇ ਆਧਾਰ 'ਤੇ ਪੁਲਸ ਨੇ ਕਰਮਜੀਤ ਸਿੰਘ ਉਰਫ ਲਾਡੀ ਪੁੱਤਰ ਝਲਮਨ ਸਿੰਘ, ਓਂਕਾਰ ਬਲਦੇਵ ਹਰੀ ਉਰਫ ਕਾਰੀ ਪੁੱਤਰ ਤੀਰਥ ਰਾਮ ਵਾਸੀ ਘਟਾਰੋਂ, ਸੋਮਨਾਥ ਉਰਫ ਦੌਲਾ ਪੁੱਤਰ ਬਹਾਦਰ ਰਾਮ ਵਾਸੀ ਬੱਜੋਂ ਥਾਣਾ ਮੁਕੰਦਪੁਰ, ਦੀਪਕ ਕੁਮਾਰ ਉੇਰਫ ਘੋਨੂੰ ਪੁੱਤਰ ਰਾਮ ਅਵਤਾਰ ਵਾਸੀ ਲੰਗੜੋਆ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਦੇ 4 ਮੋਟਰਸਾਈਕਲ ਅਤੇ ਇਕ ਹੋਰ ਮੋਟਰਸਾਈਕਲ ਜਿਸ ਵਿਚ ਚੋਰੀ ਦੇ ਟਾਇਰ ਪਾਏ ਹੋਏ ਸਨ, ਸਣੇ ਕੁੱਲ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਐੱਸ.ਐੱਚ.ਓ. ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਹਾਸਲ ਕੀਤੇ 2 ਦਿਨ ਦੇ ਪੁਲਸ ਰਿਮਾਂਡ ਉਪਰੰਤ ਅੱਜ ਅਦਾਲਤ ਦੇ ਆਦੇਸ਼ਾਂ 'ਤੇ ਜੇਲ ਭੇਜ ਦਿੱਤਾ ਹੈ। ਗ੍ਰਿਫਤਾਰ ਨੌਜਵਾਨਾਂ 'ਤੇ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਅਤੇ ਚੋਰੀ ਦੇ ਮਾਮਲੇ ਦਰਜ ਹਨ ਅਤੇ ਉਨ੍ਹਾਂ ਵਿਚ ਇਕ ਨੌਜਵਾਨ ਨਸ਼ੇ ਲੈਣ ਦਾ ਆਦੀ ਵੀ ਹੈ।


author

Shyna

Content Editor

Related News