ਲਓ ਜੀ ਹੁਣ ਫਗਵਾੜਾ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ ''ਚੋਂ ਹੋਈ
Monday, Jul 14, 2025 - 11:55 AM (IST)

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਬੀੜ ਪੁਆਦ ਵਿਖੇ ਸਰਕਾਰੀ ਤੌਰ 'ਤੇ ਬਣਾਏ ਗਏ ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ ਵਿਖੇ ਚੋਰੀ ਹੋਣ ਦੀ ਸੰਨਸਨੀਖੇਜ ਸੂਚਨਾ ਮਿਲੀ ਹੈ। ਮਾਮਲੇ ਸਬੰਧੀ ਉੱਪ ਮੰਡਲ ਮਜਿਸਟ੍ਰੇਟ ਫਗਵਾੜਾ ਵੱਲੋਂ ਥਾਣਾ ਸਦਰ ਫਗਵਾੜਾ ਦੀ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਅਣਪਛਾਤੇ ਚੋਰ ਡਰਾਈਵਿੰਗ ਟੈਸਟ ਸੈਂਟਰ ਵਿਚੋਂ 2 ਏਸੀ ਦੇ ਆਊਟਰ ਯੂਨਿਟ ਚੋਰੀ ਕਰਕੇ ਲੈ ਗਏ ਹਨ। ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੋਸ਼ੀ ਚੋਰਾਂ ਦੀ ਪਛਾਣ ਅਤੇ ਮਾਮਲੇ ਸਬੰਧੀ ਕੁਝ ਵੀ ਖ਼ਾਸ ਨਹੀਂ ਕਰ ਪਾਈ ਹੈ। ਪੁਲਸ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e