ਫਗਵਾੜਾ ਗੇਟ ’ਚ ਸਵਿਫਟ ਕਾਰ ਸਵਾਰ ਗਿਰੋਹ ਨੇ ਫਿਰ ਮਚਾਈ ਦਹਿਸ਼ਤ, ਲੱਖਾਂ ਦਾ ਸਾਮਾਨ ਕੀਤਾ ਚੋਰੀ

03/02/2023 12:05:44 AM

ਜਲੰਧਰ (ਸੁਧੀਰ): ਮੌਸਮ ਦੇ ਬਦਲਾਅ ਕਾਰਨ ਜਿੱਥੇ ਫਗਵਾੜਾ ਗੇਟ ’ਚ ਇਲੈਕਟ੍ਰਾਨਿਕ ਦੇ ਸਾਮਾਨ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਲੱਖਾਂ ਰੁਪਏ ਦਾ ਸਾਮਾਨ ਸਟਾਕ ਕਰਨ ਲੱਗਦੇ ਹਨ, ਉਥੇ ਹੀ ਚੋਰ-ਲੁਟੇਰੇ ਇਨ੍ਹਾਂ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਜਾਂਦੇ ਹਨ। ਪਿਛਲੇ ਕੁਝ ਸਮੇਂ ਦਾ ਹੀ ਰਿਕਾਰਡ ਦੇਖਿਆ ਜਾਵੇ ਤਾਂ ਚੋਰਾਂ ਨੇ ਕਈ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ ਕਰ ਲਈ। ਘਟਨਾ ਤੋਂ ਬਾਅਦ ਚੋਰ-ਲੁਟੇਰੇ ਬੜੇ ਆਰਾਮ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ।

ਇਹ ਖ਼ਬਰ ਵੀ ਪੜ੍ਹੋ - WhatsApp ਨੇ 29 ਲੱਖ ਭਾਰਤੀ ਖ਼ਾਤਿਆਂ 'ਤੇ ਲਗਾਈ ਰੋਕ, ਪੜ੍ਹੋ ਕੀ ਹੈ ਵਜ੍ਹਾ

ਅਜੇ ਕਈ ਮਾਮਲੇ ਪੁਲਸ ਟਰੇਸ ਨਹੀਂ ਕਰ ਸਕੀ ਕਿ ਬੀਤੀ ਰਾਤ ਸਵਿਫਟ ਕਾਰ ਚੋਰ ਗਿਰੋਹ ਨੇ ਫਗਵਾੜੇ ਦੀ ਇਕ ਦੁਕਾਨ ਦੇ ਤਾਲੇ ਤੋੜ ਕੇ ਅੰਦਰੋਂ ਲੱਖਾਂ ਰੁਪਏ ਦਾ ਸਾਮਾਨ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਸੂਰਜ ਇਲੈਕਟ੍ਰਾਨਿਕ ਦੇ ਮਾਲਕ ਅਮਰਜੀਤ ਿਸੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 10 ਵਜੇ ਉਹ ਆਪਣੀ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸਨ। ਅੱਜ ਸਵੇਰੇ 6 ਵਜੇ ਉਨ੍ਹਾਂ ਨੂੰ ਗੁਆਂਢੀਆਂ ਨੇ ਦੁਕਾਨ ਦੇ ਤਾਲੇ ਟੁੱਟੇ ਹੋਣ ਸਬੰਧੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪੁੱਜੇ।

ਉਨ੍ਹਾਂ ਦੱਸਿਆ ਕਿ ਚੋਰਾਂ ਨੇ ਪਹਿਲਾਂ ਕੈਂਚੀ ਗੇਟ ਨੂੰ ਲੱਗੇ 2 ਤਾਲਿਆਂ ਨੂੰ ਤੋੜ ਕੇ ਗੇਟ ਨੂੰ ਖੋਲ੍ਹਿਆ ਅਤੇ ਦੁਕਾਨ ਦੇ ਸ਼ਟਰ ਨੂੰ ਲੱਗੇ ਤਾਲੇ ਤੋੜਨ ਤੋਂ ਬਾਅਦ ਦੁਕਾਨ ਦੇ ਅੰਦਰੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਕਾਰ ਵਿਚ ਲੱਦ ਕੇ ਲੈ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 3 ਦੀ ਪੁਲਸ ਮੌਕੇ ’ਤੇ ਪੁੱਜੀ ਤੇ ਮਾਮਲੇ ਦੀ ਜਾਂਚ ਕੀਤੀ। ਪੁਲਸ ਨੇ ਫਿਲਹਾਲ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - PSEB ਦਾ ਪ੍ਰੀਖਿਆ ਕੇਂਦਰ ਕੰਟ੍ਰੋਲਰਾਂ ਨੂੰ ਅਜੀਬੋ-ਗਰੀਬ ਫਰਮਾਨ! ਵਿਦਿਆਰਥੀਆਂ ਲਈ ਵੀ ਜਾਰੀ ਹੋਇਆ ਇਹ ਹੁਕਮ

ਸਵਿਫਟ ਕਾਰ ਚੋਰ ਗਿਰੋਹ ਨੇ ਪਹਿਲਾਂ ਵੀ ਦਿੱਤਾ ਕਈ ਵਾਰਦਾਤਾਂ ਨੂੰ ਅੰਜਾਮ : ਅਮਿਤ ਸਹਿਗਲ

ਜਲੰਧਰ ਇਲੈਕਟ੍ਰੀਕਲ ਵੈੱਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਿਤ ਸਹਿਗਲ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਸਵਿਫਟ ਕਾਰ ਸਵਾਰ ਗਿਰੋਹ ਨੇ ਫਗਵਾੜਾ ਗੇਟ ਅਤੇ ਸ਼ਹਿਰ ਦੇ ਹੋਰ ਕਈ ਸਥਾਨਾਂ ’ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ ਪਰ ਪੁਲਸ ਅਜੇ ਤੱਕ ਉਕਤ ਗਿਰੋਹ ਦਾ ਪਤਾ ਨਹੀਂ ਲਾ ਸਕੀ। ਉਨ੍ਹਾਂ ਦੱਸਿਆ ਕਿ ਅੱਜ ਫਿਰ ਉਕਤ ਗਿਰੋਹ ਦੇ ਮੈਂਬਰਾਂ ਨੇ ਫਗਵਾੜਾ ਗੇਟ ਮਾਰਕੀਟ ਵਿਚ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਹ ਕਈ ਵਾਰ ਪੁਲਸ ਪ੍ਰਸ਼ਾਸਨ ਤੋਂ ਮੰਗ ਕਰ ਚੁੱਕੇ ਹਨ ਕਿ ਇਲਾਕੇ ਵਿਚ ਪੀ. ਸੀ. ਆਰ. ਦੀ ਪੈਟਰੋਲਿੰਗ ਵਧਾਈ ਜਾਵੇ ਤਾਂ ਕਿ ਚੋਰੀ ਦੀਆਂ ਵਾਰਦਾਤਾਂ ’ਤੇ ਰੋਕ ਲੱਗ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anuradha

Content Editor

Related News