ਜਲੰਧਰ 'ਚ ਥਾਣੇ ਤੋਂ ਕੁਝੀ ਹੀ ਦੂਰੀ 'ਤੇ ਚੋਰਾਂ ਨੇ ਇਨਵਰਟਰ ਬੈਟਰੀ ਦੇ ਗੋਦਾਮ 'ਚ ਕੀਤੀ ਚੋਰੀ

Saturday, Mar 02, 2024 - 02:14 PM (IST)

ਜਲੰਧਰ 'ਚ ਥਾਣੇ ਤੋਂ ਕੁਝੀ ਹੀ ਦੂਰੀ 'ਤੇ ਚੋਰਾਂ ਨੇ ਇਨਵਰਟਰ ਬੈਟਰੀ ਦੇ ਗੋਦਾਮ 'ਚ ਕੀਤੀ ਚੋਰੀ

ਜਲੰਧਰ (ਸੋਨੂੰ)- ਜਲੰਧਰ ਦੇ ਬਸਤੀ ਬਾਵਾ ਖੇਲ ਨੇੜੇ ਇਨਵਰਟਰ ਬੈਟਰੀ ਦੇ ਗੋਦਾਮ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਗਿਆ। ਇਹ ਘਟਨਾ ਬਸਤੀ ਬਾਵਾ ਖੇਲ ਥਾਣੇ ਤੋਂ ਮਹਿਜ਼ 200 ਮੀਟਰ ਦੀ ਦੂਰੀ 'ਤੇ ਵਾਪਰੀ। ਮਾਨ ਬੈਟਰੀ ਹਾਊਸ ਦੇ ਮਾਲਕ ਬੰਟੀ ਨੇ ਇਸ ਮਾਮਲੇ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਲਿਖ਼ਤੀ ਸ਼ਿਕਾਇਤ ਦਿੱਤੀ ਹੈ। ਪੁਲਸ ਨੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਇਸ ਸਬੰਧੀ ਮਾਨ ਬੈਟਰੀ ਹਾਊਸ ਦੇ ਮਾਲਕ ਬੰਟੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਦਾ ਕਰੀਬ ਦੋ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸਵੇਰੇ ਸਾਥੀ ਦੁਕਾਨਦਾਰ ਰਾਜਾ ਫਰਨੀਚਰ ਦੇ ਮਾਲਕ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਗੋਦਾਮ ਦਾ ਸ਼ਟਰ ਟੁੱਟਿਆ ਹੋਇਆ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਅੰਦਰ ਜਾ ਕੇ ਵੇਖਿਆ ਕਿ ਮੁਲਜ਼ਮ ਨਵੀਆਂ ਬੈਟਰੀਆਂ ਅਤੇ ਹੋਰ ਸਾਮਾਨ ਚੋਰੀ ਕਰਕੇ ਆਪਣੇ ਨਾਲ ਲੈ ਗਏ ਸਨ।

PunjabKesari

ਇਹ ਵੀ ਪੜ੍ਹੋ: ਅੱਜ ਜਲੰਧਰ ਦਾ ਦੌਰਾ ਕਰਨਗੇ CM ਕੇਜਰੀਵਾਲ ਤੇ CM ਭਗਵੰਤ ਮਾਨ, ਕਰ ਸਕਦੇ ਨੇ ਵੱਡੇ ਐਲਾਨ

ਬੰਟੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੱਬਲ (ਲੋਹੇ ਦੀ ਰਾਡ) ਨਾਲ ਗੋਦਾਮ ਦਾ ਸ਼ਟਰ ਤੋੜ ਦਿੱਤਾ ਸੀ। ਦੋਸ਼ੀ ਚਾਰ ਪਹੀਆ ਵਾਹਨ 'ਤੇ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ। ਇਸ ਦੌਰਾਨ ਘਟਨਾ ਵਾਲੀ ਥਾਂ 'ਤੇ ਪਹੁੰਚੇ ਬਸਤੀ ਬਾਵਾ ਖੇਲ ਦੇ ਏ. ਐੱਸ. ਆਈ. ਜਗਦੀਸ਼ ਨੇ ਦੱਸਿਆ ਕਿ ਪੁਲਸ ਨੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਜਲਦੀ ਹੀ ਡਰੈੱਸ ਕੋਡ 'ਚ ਨਜ਼ਰ ਆਉਣਗੇ ਆਟੋ ਚਾਲਕ, ਟਰੈਫਿਕ ਪੁਲਸ ਵੱਲੋਂ ਹਦਾਇਤਾਂ ਜਾਰੀ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News