ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ ਚੋਰੀ, ਪੁਲਸ ਕਢਵਾ ਰਹੀ ਸੀ. ਸੀ. ਟੀ. ਵੀ. ਫੁਟੇਜ
Tuesday, Jul 16, 2024 - 06:20 PM (IST)
ਜਲੰਧਰ (ਰਮਨ)–ਥਾਣਾ ਨੰਬਰ 4 ਅਧੀਨ ਆਉਂਦੇ ਅਲੀ ਮੁਹੱਲਾ ਸਥਿਤ ਇਕ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਇਕ ਘੰਟਾ ਘਰ ਵਿਚ ਰਹੇ ਅਤੇ ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰਾਂ ਨੇ ਛੱਤ ਦੇ ਰਸਤੇ ਘਰ ਵਿਚ ਦਾਖ਼ਲ ਹੋ ਕੇ ਵਾਰਦਾਤ ਨੂੰ ਉਦੋਂ ਅੰਜਾਮ ਦਿੱਤਾ।
ਜਾਣਕਾਰੀ ਦਿੰਦਿਆਂ ਸਵੀਟੀ ਨਿਵਾਸੀ ਅਲੀ ਮੁਹੱਲਾ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਉਹ ਆਪਣੇ ਪਤੀ ਰਾਕੇਸ਼ ਸ਼ਰਮਾ ਦੀ ਦਵਾਈ ਲੈਣ ਲਈ ਸਿਵਲ ਹਸਪਤਾਲ ਗਈ ਸੀ। ਜਦੋਂ ਉਹ ਘਰੋਂ ਗਈ, ਉਦੋਂ ਉਨ੍ਹਾਂ ਦਾ ਬੇਟਾ ਘਰ ਵਿਚ ਮੌਜੂਦ ਸੀ। ਉਨ੍ਹਾਂ ਦੇ ਜਾਣ ਤੋਂ ਬਾਅਦ ਬੇਟਾ ਘਰ ਨੂੰ ਤਾਲਾ ਲਾ ਕੇ ਆਪਣੀ ਦੁਕਾਨ ’ਤੇ ਚਲਾ ਗਿਆ। ਦਵਾਈ ਲੈ ਕੇ ਜਦੋਂ ਘਰ ਵਾਪਸ ਆਏ ਅਤੇ ਗੇਟ ਦਾ ਤਾਲਾ ਖੋਲ੍ਹ ਕੇ ਅੰਦਰ ਦਾਖ਼ਲ ਹੋਏ ਤਾਂ ਅੰਦਰ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਤੇ ਸਾਰਾ ਸਾਮਾਨ ਬੈੱਡ ’ਤੇ ਖਿੱਲਰਿਆ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਚੋਰਾਂ ਨੇ ਘਰ ਵਿਚੋਂ ਢਾਈ ਲੱਖ ਰੁਪਏ ਨਕਦੀ ਅਤੇ 4 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਜ਼ਰੂਰੀ ਸਾਮਾਨ ਚੋਰੀ ਕਰ ਲਿਆ। ਨਕਦੀ ਉਨ੍ਹਾਂ ਦੇ ਬੇਟੇ ਨੇ ਆਪਣੀ ਦੁਕਾਨ ਦਾ ਸਾਮਾਨ ਲਿਆਉਣ ਲਈ ਰੱਖੀ ਸੀ। ਉਨ੍ਹਾਂ ਦੱਸਿਆ ਕਿ ਚੋਰ ਛੱਤ ਰਸਤੇ ਘਰ ਅੰਦਰ ਦਾਖ਼ਲ ਹੋਏ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
ਉਨ੍ਹਾਂ ਦੱਸਿਆ ਕਿ ਕਿਸੇ ਭੇਤੀ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਕਿਉਂਕਿ ਗਲੀ ਵਿਚ ਔਰਤਾਂ ਬੈਠੀਆਂ ਸਨ, ਜਿਨ੍ਹਾਂ ਨੂੰ ਵਾਰਦਾਤ ਦੀ ਭਿਣਕ ਤਕ ਨਹੀਂ ਲੱਗੀ। ਵਾਰਦਾਤ ਦੀ ਸੂਚਨਾ ਪੁਲਸ ਕੰਟਰੋਲ ਰੂਮ ਵਿਚ ਦਿੱਤੀ ਗਈ। ਸੂਚਨਾ ਮਿਲਣ ਤੋਂ ਕਈ ਘੰਟੇ ਬਾਅਦ ਤਕ ਥਾਣਾ ਨੰਬਰ 4 ਦੀ ਪੁਲਸ ਮੌਕੇ ’ਤੇ ਜਾਂਚ ਲਈ ਨਹੀਂ ਪੁੱਜੀ। ਸਵੀਟੀ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਵੀ ਉਨ੍ਹਾਂ ਦੇ ਘਰ ਵਿਚੋਂ ਮੋਟਰਸਾਈਕਲ ਚੋਰੀ ਹੋ ਗਿਆ ਸੀ, ਜਿਸ ਦੀ ਉਨ੍ਹਾਂ ਸ਼ਿਕਾਇਤ ਵੀ ਦਰਜ ਕਰਵਾਈ ਸੀ ਪਰ ਮੋਟਰਸਾਈਕਲ ਅੱਜ ਤਕ ਨਹੀਂ ਮਿਲਿਆ।
ਦੂਜੇ ਪਾਸੇ ਥਾਣਾ ਨੰਬਰ 4 ਦੀ ਪੁਲਸ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪਹੁੰਚ ਗਈ ਸੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਕਢਵਾਈ ਜਾ ਰਹੀ ਹੈ ਅਤੇ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਕੇਸ ਨੂੰ ਟਰੇਸ ਕਰਕੇ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਕਲਯੁੱਗੀ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ