ਮਰੀਜ਼ਾਂ ਦਾ ਪਤਾ ਲਗਾਉਣ ਅਤੇ ਹੋਰ ਸਹੂਲਤਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਹਸਪਤਾਲ ’ਚ ਨਹੀਂ ਹੈ ਪੁੱਛਗਿੱਛ ਕਾਊਂਟਰ

04/09/2023 1:52:34 PM

ਰੂਪਨਗਰ(ਕੈਲਾਸ਼)-ਜ਼ਿਲ੍ਹਾ ਹਸਪਤਾਲ ’ਚ ਸ਼ਹਿਰ ਤੋਂ ਇਲਾਵਾ ਨਜ਼ਦੀਕੀ ਖੇਤਰਾਂ ਅਤੇ ਹੋਰ ਜ਼ਿਲ੍ਹਿਆਂ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜ਼ਿਲ੍ਹਾ ਹਸਪਤਾਲ ’ਚ ਪੁੱਛਗਿੱਛ ਕਾਊਂਟਰ ਸਥਾਪਿਤ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਜੇ. ਕੇ . ਜੱਗੀ ਪ੍ਰਧਾਨ ਸਰਬਤ ਦਾ ਭਲਾ ਰੂਪਨਗਰ, ਸੁਖਵਿੰਦਰ ਸਿੰਘ ਵਿਸਕੀ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ, ਅਰੁਣ ਸਿੰਗਲਾ, ਰਾਜੇਸ਼ ਜੋਸ਼ੀ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹਾ ਹਸਪਤਾਲ ’ਚ ਲਗਭਗ 700 ਤੋਂ 800 ਮਰੀਜ਼ ਰੋਜ਼ਾਨਾ ਓ. ਪੀ. ਡੀ. ਵਿਭਾਗ ’ਚ ਆਪਣੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਆਉਂਦੇ ਹਨ ਪਰ ਹੈੱਡ ਕੁਆਰਟਰ ’ਤੇ ਬਣੇ ਜ਼ਿਲ੍ਹਾ ਹਸਪਤਾਲ ’ਚ ਮਰੀਜ਼ਾਂ ਦੀ ਸਹੂਲਤ ਲਈ ਪੁੱਛਗਿੱਛ ਕਾਊਂਟਰ ਅਤੇ ਇਨਕੁਆਰੀ ਟੈਲੀਫੋਨ ਨਾ ਹੋਣ ਕਾਰਨ ਮਰੀਜ਼ਾਂ ਦੇ ਪਰਿਵਾਰਕ ਮੈਂਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਕਪੂਰਥਲਾ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਸਬੰਧੀ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਜਾਣਕਾਰੀ ਅਨੁਸਾਰ ਜ਼ਿਲ੍ਹਾ ਹਸਪਤਾਲ ਜੋ ਚੰਡੀਗੜ੍ਹ-ਜਲੰਧਰ ਨੈਸ਼ਨਲ ਹਾਈਵੇਅ ਅਤੇ ਹਿਮਾਚਲ ਪ੍ਰਦੇਸ਼ ਦੀ ਸੀਮਾ ਦੇ ਨਾਲ ਰੂਪਗਨਰ ਸ਼ਹਿਰ ਦੇ ਵਿਚਕਾਰ ਸਥਾਪਤ ਹੈ, ਵਿਚ ਰੋਜ਼ਾਨਾ ਵੱਡੀ ਗਿਣਤੀ ’ਚ ਮਰੀਜ਼ ਵੱਖ-ਵੱਖ ਥਾਵਾਂ ਤੋਂ ਇਲਾਜ ਲਈ ਆਉਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਹਸਪਤਾਲ ’ਚ ਮੈਡੀਕਲ, ਸਰਜੀਕਲ, ਆਰਥੋ, ਗਾਇਨੀ ਅਤੇ ਬੱਚਾ ਵਾਰਡ ’ਚ ਲਗਭਗ ਸਮਰੱਥਾ ਤੋਂ ਵਧ ਲਗਭਗ 130-140 ਮਰੀਜ਼ ਵੀ ਭਰਤੀ ਰਹਿੰਦੇ ਹਨ ਪਰ ਦੂਜੇ ਪਾਸੇ ਹਸਪਤਾਲ ’ਚ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਸਿਹਤ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਕਾਊਂਟਰ ਸਥਾਪਤ ਨਹੀਂ ਕੀਤਾ ਗਿਆ ਜਿਸ ਕਾਰਨ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਆਪਣੇ ਮਰੀਜ਼ ਨੂੰ ਮਿਲਣ ਲਈ ਹਸਪਤਾਲ ’ਚ ਭਟਕਣਾ ਪੈਂਦਾ ਹੈ। ਇਸ ਤੋਂ ਇਲਾਵਾ ਕੋਈ ਇਨਕੁਆਰੀ ਟੈਲੀਫੋਨ ਦੀ ਸਹੂਲਤ ਵੀ ਮੌਜੂਦ ਨਹੀਂ ਹੈ। ਸੂਤਰਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਿਭਾਗ ਜੋ ਦਿਨ ਰਾਤ ਖੁੱਲ੍ਹਾ ਰਹਿੰਦਾ ਹੈ ’ਚ ਵੱਡੀ ਗਿਣਤੀ ’ਚ ਅਕਸਰ ਹਾਦਸਿਆਂ ’ਚ ਜ਼ਖ਼ਮੀ ਨੂੰ ਗੰਭੀਰ ਹਾਲਤ ’ਚ ਚੰਡੀਗੜ੍ਹ ਪੀ. ਜੀ. ਆਈ. ਰੈਫਰ ਵੀ ਕਰਨਾ ਪੈਂਦਾ ਹੈ ਪਰ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜੋ ਦੂਰ ਦਰਜ ਬੈਠੇ ਹੁੰਦੇ ਹਨ। ਇਸ ਸਬੰਧੀ ਜਾਣਕਾਰੀ ਲੈਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਣਾ ਕਰਨਾ ਪੈਂਦਾ ਹੈ। ਸੂਤਰ ਦੱਸਦੇ ਹਨ ਕਿ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਿਭਾਗ ’ਚ ਪਹਿਲੇ ਇਕ ਲੈਂਡਲਾਈਨ ਟੈਲੀਫੋਨ ਸਥਾਪਿਤ ਸੀ ਜੋ ਕਾਫੀ ਸਾਲਾਂ ਤੋਂ ਠੱਪ ਪਿਆ ਹੈ। ਇਸ ਸਬੰਧੀ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਹਸਪਤਾਲ ’ਚ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਸਹੂਲਤ ਲਈ ਪੁੱਛਗਿੱਛ ਸੈਂਟਰ ਸਥਾਪਿਤ ਕੀਤਾ ਜਾਵੇ।

ਕੀ ਕਹਿੰਦੇ ਹਨ ਜ਼ਿਲਾ ਹਸਪਤਾਲ ਦੇ ਅਧਿਕਾਰੀ
ਦੂਜੇ ਪਾਸੇ ਇਸ ਸਬੰਧੀ ਜਦ ਜ਼ਿਲਾ ਹਸਪਤਾਲ ਦੇ ਇਕ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਐਮਰਜੈਂਸੀ ਵਿਭਾਗ ’ਚ ਪਹਿਲੇ ਟੈਲੀਫੋਨ ਸਥਾਪਿਤ ਸੀ ਪਰ ਟੈਲੀਫੋਨ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਕੁਝ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਸਨ ਜਿਸ ਕਾਰਨ ਟੈਲੀਫੋਨ ਨੂੰ ਠੱਪ ਕਰ ਦਿੱਤਾ ਗਿਆ ਸੀ ਪਰ ਹੁਣ ਟੈਲੀਫੋਨ ’ਤੇ ਕਾਲਰ ਆਈ. ਡੀ. ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ । ਇਸ ਲਈ ਉਹ ਫਿਰ ਤੋਂ ਐਮਰਜੈਂਸੀ ਟੈਲੀਫੋਨ ਸਥਾਪਤ ਕਰਵਾਉਣਗੇ ਅਤੇ ਪੁੱਛਗਿੱਛ ਕਾਊਂਟਰ ਖੋਲ੍ਹਣ ਲਈ ਵੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ : ਖ਼ਾਸ ਗੱਲਬਾਤ ਦੌਰਾਨ ਬੋਲੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ, 'ਲੁੱਟ-ਖਸੁੱਟ ਨਹੀਂ ਚੱਲਣ ਦਿਆਂਗੇ, ਮੈਂ ਜਨਤਾ ਦੇ ਨਾਲ'

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

shivani attri

This news is Content Editor shivani attri