ਮਿਲਾਪ ਚੌਂਕ ’ਚ 2 ਧਿਰਾਂ ਦੇ ਝਗੜੇ ’ਚ ਜੰਮ ਕੇ ਹੋਇਆ ਹੰਗਾਮਾ, ਚੱਲੇ ਇੱਟਾਂ-ਪੱਥਰ, ਟੁੱਟੇ ਸ਼ੀਸ਼ੇ

Saturday, Mar 23, 2024 - 12:04 PM (IST)

ਮਿਲਾਪ ਚੌਂਕ ’ਚ 2 ਧਿਰਾਂ ਦੇ ਝਗੜੇ ’ਚ ਜੰਮ ਕੇ ਹੋਇਆ ਹੰਗਾਮਾ, ਚੱਲੇ ਇੱਟਾਂ-ਪੱਥਰ, ਟੁੱਟੇ ਸ਼ੀਸ਼ੇ

ਜਲੰਧਰ (ਰਮਨ)- ਦੇਰ ਰਾਤ ਮਿਲਾਪ ਚੌਂਕ 'ਚ ਸਥਿਤ ਇਕ ਚਾਂਪ ਦੀ ਦੁਕਾਨ ਨੇੜੇ 2 ਧਿਰਾਂ ’ਚ ਹੋਏ ਝਗੜੇ ਤੋਂ ਬਾਅਦ ਭਾਰੀ ਹੰਗਾਮਾ ਹੋ ਗਿਆ। ਇਸ ਦੌਰਾਨ ਇੱਟਾਂ-ਪੱਥਰ ਵੀ ਚੱਲੇ ਅਤੇ ਇਕ ਦੁਕਾਨ ਦੇ ਸ਼ੀਸ਼ੇ ਵੀ ਟੁੱਟ ਗਏ। ਝਗੜੇ ਦੌਰਾਨ ਕੁਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਲਾਂਕਿ ਝਗੜੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹੰਗਾਮੇ ਦੀ ਸੂਚਨਾ ਮਿਲਦੇ ਹੀ ਪੀ. ਸੀ. ਆਰ. ਪੁਲਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।

ਇਹ ਵੀ ਪੜ੍ਹੋ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਨਹੀਂ ਲੱਗੇਗੀ ਐਂਟਰੀ ਫ਼ੀਸ

PunjabKesari

ਪੁਲਸ ਦਾ ਕਹਿਣਾ ਹੈ ਕਿ ਉਕਤ ਮਾਮਲੇ ’ਚ ਕਿਸੇ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ। ਚਾਂਪ ਦੀ ਦੁਕਾਨ ਦੇ ਮਾਲਕ ਅਨੁਸਾਰ ਉਨ੍ਹਾਂ ਦੀ ਦੁਕਾਨ ’ਤੇ ਝਗੜਾ ਨਹੀਂ ਹੋਇਆ। ਚੌਂਕ ’ਚ ਕਿਸੇ ਗੱਲ ਨੂੰ ਲੈ ਕੇ 2 ਧਿਰਾਂ ਵਿਚਾਲੇ ਤਕਰਾਰ ਹੋ ਗਈ ਤੇ ਝਗੜਾ ਵਧ ਗਿਆ। ਇਸ ਦੌਰਾਨ ਇੱਟਾਂ-ਪੱਥਰ ਵੀ ਚੱਲੇ। ਉਸ ਦੀ ਦੁਕਾਨ ’ਚ ਕੋਈ ਲੜਾਈ ਨਹੀਂ ਹੋਈ ਅਤੇ ਉਨ੍ਹਾਂ ਨੇ ਨਾ ਹੀ ਕੋਈ ਸ਼ਿਕਾਇਤ ਕੀਤੀ ਹੈ। ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਫਰਾਰ ਹੋ ਗਏ। ਇਸ ਦੌਰਾਨ ਕੁਝ ਲੋਕ ਜ਼ਖ਼ਮੀ ਹੋਏ ਹਨ। ਪੁਲਸ ਇਨ੍ਹਾਂ ’ਚੋਂ ਕੁਝ ਨੂੰ ਥਾਣੇ ਲੈ ਗਈ ਹੈ, ਜਿੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਝਗੜੇ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ, ਜਿਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸਹੂਲਤਾਂ ਲਈ ਕੀਤੇ ਇਹ ਵਿਆਪਕ ਪ੍ਰਬੰਧ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News