ਚੋਰ 15 ਤੋਲੇ ਕਰੀਬ ਸੋਨੇ ਦੇ ਗਹਿਣੇ ਤੇ 50 ਹਜ਼ਾਰ ਨਕਦੀ ਲੈ ਕੇ ਹੋਏ ਫਰਾਰ
Monday, Aug 07, 2023 - 12:21 PM (IST)

ਹੁਸ਼ਿਆਰਪੁਰ (ਰਾਕੇਸ਼)-ਹੁਸ਼ਿਆਰਪੁਰ ਸ਼ਹਿਰ ਵਿਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਗੋਵਿੰਦ ਨਗਰ ਅਰੋੜਾ ਕਾਲੋਨੀ ਕੱਕੋਂ ਵਿਚ ਅੱਜ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਇਆ। ਘਰ ਦੇ ਮਾਲਕ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਉਹ ਪਰਿਵਾਰ ਸਮੇਤ ਮੁਕੇਰੀਆਂ ਦੇ ਪਿੰਡ ਸਨੋਆ ਵਿਚ ਗਏ ਸਨ। ਆਪਣੇ ਘਰ ਦੀ ਲਾਬੀ ਵਿਚ ਲਾਈਵ ਕੈਮਰਾ ਲਗਾਇਆ ਹੋਇਆ ਹੈ।
ਉਨ੍ਹਾਂ ਨੇ ਆਪਣੇ ਮੋਬਾਇਲ ਵਿਚ ਵੇਖਿਆ ਤਾਂ ਘਰ ਦੇ ਗੇਟ ਦੇ ਅੰਦਰ ਦਾ ਦਰਵਾਜ਼ਾ ਟੁੱਟਿਆ ਹੋਇਆ ਨਜ਼ਰ ਆ ਰਿਹਾ ਸੀ। ਉਨ੍ਹਾਂ ਨੇ ਆਪਣੇ ਗੁਆਂਢੀਆਂ ਨੂੰ ਦੱਸਿਆ ਅਤੇ ਉਸ ਸਮੇਂ ਮੁਕੇਰੀਆਂ ਤੋਂ ਵਾਪਸ ਆਪਣੇ ਘਰ ਨੂੰ ਚੱਲ ਪਏ। ਘਰ ਪਹੁੰਚ ਕੇ ਜਦੋਂ ਉਨ੍ਹਾਂ ਨੇ ਘਰ ਦੇ ਅੰਦਰ ਜਾ ਕੇ ਵੇਖਿਆ ਤਾਂ ਅੰਦਰ ਸਮਾਨ ਖਿਲਾਰਿਆ ਪਿਆ ਸੀ। ਚੋਰ 15 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 50,000 ਕੈਸ਼ ਚੁਰੀ ਕੇ ਫਰਾਰ ਹੋ ਗਏ ਸਨ।
ਇਹ ਵੀ ਪੜ੍ਹੋ- ਜਲੰਧਰ ਜ਼ਿਲ੍ਹੇ ਦੀ ਇਸ ਫੈਕਟਰੀ 'ਚ ਚੱਲ ਰਿਹਾ ਸੀ ਗਊਆਂ ਨੂੰ ਵੱਢਣ ਦਾ ਕੰਮ, 13 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
ਇਸ ਸਬੰਧੀ ਗੁਆਂਢੀਆਂ ਦੇ ਕੈਮਰੇ ਚੈੱਕ ਕੀਤੇ ਗਏ ਤਾਂ ਸਾਈਕਲ ਸਵਾਰ ਇਕ ਵਿਅਕਤੀ ਜਿਸ ਨੇ ਪਾਕੇਟ ਵਾਲੀ ਪੈਂਟ ਪਾਈ ਹੋਈ ਸੀ ਅਤੇ ਮੂੰਹ ਉੱਤੇ ਕਾਲੇ ਰੰਗ ਦਾ ਬਰਾਊਨ ਪਰਨਾ ਬੰਨ੍ਹਿਆ ਹੋਇਆ ਸੀ, ਘਰ ਵਿੱਚ ਦਾਖ਼ਲ ਹੋਇਆ। ਉਸ ਨੇ 18-20 ਮਿੰਟ ਘਰ ਵਿਚ ਰਹਿ ਕੇ ਚੋਰੀ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮਾਡਲ ਟਾਊਨ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਸੀ. ਸੀ. ਟੀ. ਵੀ. ਕੈਮਰੇ ਦੀ ਫੁੱਟੇਜ ਵੀ ਦੇ ਦਿੱਤੀ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ