ਜਲੰਧਰ ''ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ ''ਚੋਂ ਹਜ਼ਾਰਾਂ ਦੀ ਨਕਦੀ ਤੇ ਆਈਫੋਨ ਕੀਤਾ ਚੋਰੀ

Friday, Apr 10, 2026 - 05:42 PM (IST)

ਜਲੰਧਰ ''ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ ''ਚੋਂ ਹਜ਼ਾਰਾਂ ਦੀ ਨਕਦੀ ਤੇ ਆਈਫੋਨ ਕੀਤਾ ਚੋਰੀ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਇਕ ਪਾਸ਼ ਇਲਾਕੇ ਜੀ. ਟੀ. ਬੀ. ਨਗਰ 'ਚ ਇਕ ਚੋਰ ਨੇ ਗੈਸ ਏਜੰਸੀ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ। ਚੋਰ ਵੱਡੀ ਮਾਤਰਾ 'ਚ ਨਕਦੀ ਅਤੇ ਫ਼ੋਨ ਲੈ ਕੇ ਭੱਜ ਗਿਆ। ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੀ. ਸੀ. ਟੀ. ਵੀ. ਫੁਟੇਜ 'ਚ ਵੇਖਿਆ ਜਾ ਸਕਦਾ ਹੈ ਕਿ ਚੋਰ ਦਫ਼ਤਰ 'ਚ ਦਾਖ਼ਲ ਹੁੰਦਾ ਹੈ ਅਤੇ ਤਿਜੋਰੀ ਵਿੱਚੋਂ ਨਕਦੀ ਅਤੇ ਫੋਨ ਲੈ ਕੇ ਭੱਜ ਜਾਂਦਾ ਹੈ। ਏਜੰਸੀ ਮੈਨੇਜਰ ਨੂੰ ਸਵੇਰੇ ਦਫ਼ਤਰ ਖੋਲ੍ਹਣ 'ਤੇ ਘਟਨਾ ਦਾ ਪਤਾ ਲੱਗਾ।

ਇਹ ਵੀ ਪੜ੍ਹੋ: ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏਜੰਸੀ ਮੈਨੇਜਰ ਵਿੱਕੀ ਨੇ ਕਿਹਾ ਕਿ ਉਹ ਸਵੇਰੇ ਸਾਢੇ 8 ਵਜੇ ਦਫ਼ਤਰ ਪਹੁੰਚੇ ਅਤੇ ਸਾਰੇ ਤਾਲੇ ਟੁੱਟੇ ਹੋਏ ਪਾਏ। ਉਨ੍ਹਾਂ ਮਾਲਕ ਨੂੰ ਸੂਚਿਤ ਕੀਤਾ ਅਤੇ ਪੁਲਸ ਰਿਪੋਰਟ ਦਰਜ ਕੀਤੀ ਗਈ। ਮੈਨੇਜਰ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ਼ ਮੁਤਾਬਕ ਚੋਰੀ ਸਵੇਰੇ 3 ਤੋਂ ਸਵਾ 3 ਵਜੇ ਦੇ ਵਿਚਕਾਰ ਹੋਈ।

PunjabKesari

ਚੋਰ ਇਕ ਐਕਟਿਵਾ 'ਤੇ ਸਵਾਰ ਹੋ ਕੇ ਆਇਆ ਅਤੇ ਐਕਟਿਵਾ ਨੂੰ ਕੁਝ ਦੂਰੀ 'ਤੇ ਖੜ੍ਹਾ ਕਰ ਦਿੱਤਾ ਸੀ। ਫਿਰ ਉਹ ਏਜੰਸੀ 'ਚ ਗਿਆ ਅਤੇ ਦਫ਼ਤਰ ਵਿੱਚੋਂ 50,000 ਰੁਪਏ ਨਕਦੀ ਅਤੇ ਇਕ ਆਈਫੋਨ ਲੈ ਕੇ ਭੱਜ ਗਿਆ। ਮੈਨੇਜਰ ਨੇ ਦੱਸਿਆ ਕਿ ਚੋਰ ਪਿਛਲੇ ਦਰਵਾਜ਼ੇ ਤੋਂ ਦਾਖ਼ਲ ਹੋਇਆ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਪੁਲਸ ਨੇ ਕਿਹਾ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News