ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ

Thursday, Jul 23, 2026 - 02:10 PM (IST)

ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਬਿਕਰਮਪੁਰਾ 'ਚ ਇਕ ਐਕਟਿਵਾ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਚੋਰ ਘਰ ਦੇ ਬਾਹਰੋਂ ਐਕਟਿਵਾ ਚੋਰੀ ਕਰਕੇ ਫਰਾਰ ਹੋ ਗਿਆ। ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਪੀੜਤ ਨੇ ਥਾਣਾ 3 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸੁਭਾਸ਼ ਚੰਦਰ ਦੇ ਪੁੱਤਰ ਰਾਜਨ ਨੇ ਦੱਸਿਆ ਕਿ ਬੀਤੇ ਦਿਨ ਉਸ ਨੇ ਆਪਣੀ ਚਿੱਟੀ ਐਕਟਿਵਾ (ਨੰਬਰ ਪੀ. ਬੀ. 08 ਬੀ. ਵਾਈ. 3396) ਘਰ ਦੇ ਬਾਹਰ ਖੜ੍ਹੀ ਕੀਤੀ ਸੀ ਅਤੇ ਕਿਸੇ ਕੰਮ ਲਈ ਪੈਦਲ ਨਿਕਲਿਆ ਸੀ। ਜਦੋਂ ਉਹ ਸ਼ਾਮ 7 ਵਜੇ ਵਾਪਸ ਆਇਆ ਤਾਂ ਉਸ ਨੇ ਵੇਖਿਆ ਕਿ ਉਸ ਦੀ ਐਕਟਿਵਾ ਘਰ ਦੇ ਬਾਹਰੋਂ ਗਾਇਬ ਸੀ। 

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

ਇਸ ਦੌਰਾਨ ਉਸ ਨੇ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਤੋਂ ਐਕਟਿਵਾ ਬਾਰੇ ਪੁੱਛਗਿੱਛ ਕੀਤੀ। ਕਾਫ਼ੀ ਦੇਰ ਤੱਕ ਐਕਟਿਵਾ ਦੀ ਭਾਲ ਕਰਨ ਮਗਰੋਂ ਉਸ ਨੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਚੋਰ ਐਕਟਿਵਾ ਲੈ ​​ਕੇ ਭੱਜ ਗਿਆ ਸੀ। ਸੀ. ਸੀ. ਟੀ. ਵੀ. ਫੁਟੇਜ 'ਚ ਮੂੰਹ 'ਤੇ ਰੂਮਾਲ ਢਕਿਆ ਇਕ ਵਿਅਕਤੀ ਵਿਖਾਈ ਦਿੱਤਾ, ਜੋਕਿ ਐਕਟਿਵਾ ਲੈ ਕੇ ਫਰਾਰ ਹੋ ਗਿਆ। 

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News