ਪ੍ਰਵਾਸੀ ਭਾਰਤੀ ਦੀ ਕੋਠੀ ''ਚ ਚੋਰਾਂ ਦਾ ਧਾਵਾ, 65 ਹਜ਼ਾਰ ਰੁਪਏ ਦੀ ਨਕਦੀ ਸਣੇ ਡਾਲਰ ਕੀਤੇ ਚੋਰੀ
Thursday, Dec 05, 2024 - 05:27 PM (IST)
ਦਸੂਹਾ (ਝਾਵਰ)- ਥਾਣਾ ਦਸੂਹਾ ਦੇ ਪਿੰਡ ਝਿੰਗੜ ਖੁਰਦ ਵਿਖੇ ਇਕ ਪ੍ਰਵਾਸੀ ਭਾਰਤੀ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਹੈ। ਉਸ ਦੀ ਕੋਠੀ ਵਿਚੋਂ ਚੋਰਾਂ ਵੱਲੋਂ ਘਰ ਦਾ ਦਰਵਾਟਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਫੋਲਾ ਫਰਾਲੀ ਕੀਤੀ ਅਤੇ ਅਲਮਾਰੀਆਂ ਦੀ ਭੰਨ ਤੋੜ ਕੀਤੀ ਗਈ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਭਰਾ ਦੀਆਂ ਅੱਖਾਂ ਸਾਹਮਣੇ ਭਰਾ ਦੀ ਦਰਦਨਾਕ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਝਿੰਗੜ ਖੁਰਦ ਦੇ ਹੀ ਜਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਦਸੂਹਾ ਪੁਲਸ ਨੂੰ ਲਿਖਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਇਸ ਕੋਠੀ ਦੀ ਦੇਖਭਾਲ ਕਰਦਾ ਹੈ ਜਦੋਂ ਉਹ ਕੋਠੀ ਦੀ ਸਫ਼ਾਈ ਕਰਨ ਵਾਸਤੇ ਗਿਆ ਅਤੇ ਕੋਠੀ ਦੇ ਦਰਵਾਜੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਚੋਰ ਕੋਠੀ ਵਿਚ ਪਏ 65 ਹਜ਼ਾਰ ਰੁਪਏ ਅਤੇ 200 ਡਾਲਰ ਸਮੇਤ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਥਾਣਾ ਦਸੂਹਾ ਦੇ ਏ. ਐੱਸ. ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਜਾਂਚ ਸੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਦਾ ਸ਼ਰਮਨਾਕ ਕਾਰਾ, ਮਾਸੂਮ ਨੂੰ ਸਕੂਲੋਂ ਕੱਢਿਆ ਬਾਹਰ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8