ਪਿੰਡ ਮੂਨਕ ਖ਼ੁਰਦ ਵਿਖੇ ਚੋਰਾਂ ਨੇ 3 ਘਰਾਂ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੀਤੀ ਕੋਸ਼ਿਸ਼

07/27/2022 5:01:30 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਚੋਰਾਂ ਨੇ ਪਿੰਡ ਮੂਨਕ ਖ਼ੁਰਦ ਵਿਖੇ ਤਿੰਨ ਬੀਤੀ ਰਾਤ ਵੱਖ-ਵੱਖ ਘਰਾਂ ਵਿਚ ਦਾਖ਼ਲ ਹੁੰਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਗਨੀਮਤ ਇਹ ਰਹੀ ਕਿ ਚੋਰ ਆਪਣੇ ਇਰਾਦਿਆਂ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਸਬੰਧੀ ਜਾਣਕਾਰੀ ਦਿੰਦੇ ਪਿੰਡ ਮੂਨਕ ਖ਼ੁਰਦ ਦੇ ਨਿਵਾਸੀ ਕੁਲਦੀਪ ਸਿੰਘ ਪੁੱਤਰ ਕਿਸਨ ਸਿੰਘ ਸੇਵਾਮੁਕਤ ਇੰਸਪੈਕਟਰ ਸੀ. ਆਈ. ਡੀ. ਇੰਚਾਰਜ ਟਾਂਡਾ, ਸਾਬਕਾ ਸਰਪੰਚ ਹਰਬੰਸ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਗੁਰਬਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਸਭ ਤੋਂ ਪਹਿਲਾਂ ਗੁਰਵਿੰਦਰ ਸਿੰਘ ਦੇ ਘਰ ਵਿੱਚ ਕੰਧ ਟੱਪ ਕੇ ਦਾਖ਼ਲ ਹੁੰਦਿਆਂ ਚੋਰੀ ਦੀ ਕੋਸ਼ਿਸ਼ ਕੀਤੀ ਪਰ ਸਮੇਂ 'ਤੇ ਘਰ ਦੇ ਮੈਂਬਰਾਂ ਦੀ ਜਾਗ ਖੁੱਲ੍ਹਣ ਕਾਰਨ ਚੋਰ ਆਪਣੇ ਇਰਾਦਿਆਂ ਵਿੱਚ ਅਸਫਲ ਰਹੇ। 

ਇਹ ਵੀ ਪੜ੍ਹੋ: ਪਾਵਰਕਾਮ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ, ਜਾਣੋ ਹੋਰ ਸ਼ਰਤਾਂ ਬਾਰੇ

PunjabKesari
ਇਸੇ ਤਰ੍ਹਾਂ ਹੀ ਸਾਬਕਾ ਸਰਪੰਚ ਹਰਬੰਸ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਵਿਦੇਸ਼ ਰਹਿੰਦੇ ਉਸ ਦੇ ਭਰਾ ਸ਼ਿੰਗਾਰਾ ਸਿੰਘ ਦੇ ਘਰ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੁੰਦਿਆਂ ਅਲਮਾਰੀਆਂ ਅਤੇ ਹੋਰ ਸਾਮਾਨ ਦੀ ਫਰੋਲਾ-ਫਰਾਲੀ ਕੀਤੀ ਪਰ ਸਾਰਾ ਸਾਮਾਨ ਬੈਂਕ ਵਿਚ ਜਮ੍ਹਾ ਹੋਣ ਕਾਰਨ ਚੋਰ ਉਥੋਂ ਚੋਰੀ ਕਰਨ ਵਿੱਚ ਅਸਫ਼ਲ ਰਹੇ। ਇਸੇ ਤਰ੍ਹਾਂ ਹੀ ਸੇਵਾਮੁਕਤ ਸੀ. ਆਈ. ਡੀ. ਇੰਚਾਰਜ ਟਾਂਡਾ ਕੁਲਦੀਪ ਸਿੰਘ ਨੇ ਦੱਸਿਆ ਕਿ  ਚੋਰਾਂ ਨੇ ਉਨ੍ਹਾਂ ਦੇ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੁੰਦਿਆਂ ਘਰ ਦੀਆਂ ਅਲਮਾਰੀਆਂ ਖੁੱਲ੍ਹੀਆਂ ਅਤੇ ਜਿਸ ਕਮਰੇ ਵਿੱਚ ਉਸ ਉੱਤੇ ਪਏ ਸਨ, ਉਸ ਕਮਰੇ ਵਿੱਚ ਵੀ ਦਾਖ਼ਲ ਹੁੰਦਿਆਂ ਚੋਰੀ ਦੀ ਵਾਰਦਾਤ ਨੂੰ  ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਅਚਾਨਕ ਹੀ ਉਨ੍ਹਾਂ ਦੀ ਪਤਨੀ ਕੁਲਵੰਤ ਕੌਰ ਦੀ ਜਾਗ ਖੁੱਲ੍ਹਣ ਕਾਰਨ ਚੋਰ ਅਸਫ਼ਲ ਹੋ ਗਏ ਅਤੇ ਉਨ੍ਹਾਂ ਦੇ ਉੱਠਣ ਕਾਰਨ ਉਹ ਤੁਰੰਤ ਹੀ ਉਨ੍ਹਾਂ ਨੂੰ ਵਿਹੜੇ ਵਿੱਚ ਲਗਾ ਗੇਟ ਬੰਦ ਕਰਕੇ ਅੰਦਰ ਡੱਕਦਿਆਂ ਫ਼ਰਾਰ ਹੋ ਗਏ।

PunjabKesari

ਉਧਰ ਦੂਜੇ ਪਾਸੇ ਬੀਤੀ ਰਾਤ ਪਿੰਡ ਮੂਨਕ ਖ਼ੁਰਦ ਵਿੱਚ ਹੀ ਇਕ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ 4 ਤੋਂ 5 ਅਣਪਛਾਤੇ ਚੋਰ  ਘੁੰਮਦੇ ਦੇਖੇ ਜਾ ਸਕਦੇ ਹਨ। ਇਹ ਸਮੁੱਚੀ ਘਟਨਾ ਰਾਤ ਦੋ ਵਜੇ ਤੋਂ ਲੈ ਕੇ ਤਿੰਨ ਵਜੇ ਦੇ ਵਿਚਕਾਰ ਦੀ ਦੱਸੀ ਜਾ ਰਹੀ ਹੈ  ਇਨ੍ਹਾਂ ਸਮੁੱਚੀਆਂ ਵਾਰਦਾਤਾਂ ਸਬੰਧੀ ਟਾਂਡਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ 'ਤੇ ਟਾਂਡਾ ਪੁਲਸ ਦੇ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਜਿੱਥੇ ਟਾਂਡਾ ਪੁਲਸ ਲਈ ਸਿਰਦਰਦੀ ਬਣਦੀਆਂ ਜਾ ਰਹੀਆਂ ਹਨ, ਉੱਥੇ ਹੀ ਘਰਾਂ ਵਿੱਚ ਰਹਿੰਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।  ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਚੋਰਾਂ ਦੇ ਵੱਡੇ ਗਰੋਹ ਨੂੰ ਫੜ ਕੇ ਕਾਬੂ ਕੀਤਾ ਜਾਵੇ ਨਹੀਂ ਤਾਂ ਸਤਾਏ ਹੋਏ ਲੋਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਕੀ ਕਹਿੰਦੇ ਹਨ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ 
ਇਸ ਸਬੰਧੀ ਜਦੋ ਟਾਂਡਾ ਪੁਲਸ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਕਿਹਾ ਕਿ ਪੁਲਸ ਵੱਲੋਂ ਚੋਰਾਂ ਦੇ ਗਰੋਹ ਨੂੰ ਕਾਬੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ। 

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ


Anuradha

Content Editor

Related News