ਚੋਰਾਂ ਦੇ ਹੌਸਲੇ ਬੁਲੰਦ, ਇਕੋ ਰਾਤ ’ਚ 2 ਮੰਦਿਰਾਂ ਤੇ 1 ਦੁਕਾਨ ਦੇ ਤਾਲੇ ਤੋੜ ਕੀਤੀ ਚੋਰੀ

Saturday, Oct 17, 2026 - 05:20 PM (IST)

ਚੋਰਾਂ ਦੇ ਹੌਸਲੇ ਬੁਲੰਦ, ਇਕੋ ਰਾਤ ’ਚ 2 ਮੰਦਿਰਾਂ ਤੇ 1 ਦੁਕਾਨ ਦੇ ਤਾਲੇ ਤੋੜ ਕੀਤੀ ਚੋਰੀ

ਹਾਜੀਪੁਰ (ਜੋਸ਼ੀ)-ਹਾਜੀਪੁਰ ਅਤੇ ਇਸ ਦੇ ਨਾਲ ਲੱਗਦੇ ਪਿੰਡ ’ਚ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਦੀਆਂ ਤਿੰਨ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਇਕੋ ਰਾਤ ’ਚ 2 ਮੰਦਿਰਾਂ ਅਤੇ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ, ਜਿਸ ਨਾਲ ਇਲਾਕਾ ਨਿਵਾਸੀਆਂ ’ਚ ਭਾਰੀ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਚੋਰੀ ਦੀ ਪਹਿਲੀ ਵਾਰਦਾਤ ਹਾਜੀਪੁਰ ਦੇ ਬੱਸ ਸਟੈਂਡ ਨੇੜੇ ਜੁਗਿਆਲ ਰੋਡ ਮੋੜ ’ਤੇ ਸਥਿਤ ਇਕ ਦੁਕਾਨ ’ਚ ਵਾਪਰੀ। ਇਥੇ ਚੋਰਾਂ ਨੇ ਦੁਕਾਨ ਦੇ ਸ਼ਟਰ ਦੇ ਤਾਲੇ ਭੰਨ ਕੇ ਅੰਦਰੋਂ ਨਗਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ

ਇਸ ਤੋਂ ਬਾਅਦ ਚੋਰਾਂ ਨੇ ਹਾਜੀਪੁਰ ਦੇ ਪੜ੍ਹਾ ਮੁਹੱਲਾ ਵਿਖੇ ਸ਼੍ਰੀ ਗੁਰੂ ਸੰਤ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਦੀ ਕੰਧ ਟੱਪ ਕੇ ਅੰਦਰ ਪ੍ਰਵੇਸ਼ ਕੀਤਾ। ਚੋਰਾਂ ਨੇ ਮੰਦਿਰ ਦੇ ਕੈਂਚੀ ਗੇਟ ਅਤੇ ਅੰਦਰ ਪਏ ਗੋਲਕ ਦੇ ਤਾਲੇ ਤੋੜ ਕੇ ਨਕਦੀ ਚੋਰੀ ਕਰ ਲਈ। ਤੀਜੀ ਵਾਰਦਾਤ ਨੇੜਲੇ ਪਿੰਡ ਸੰਧਵਾਲ ਵਿਖੇ ਵਾਪਰੀ, ਜਿੱਥੇ ਬਾਬਾ ਲੱਬੂ ਰਾਮ ਜੀ ਦੇ ਮੰਦਿਰ ਦਾ ਗੱਲਾ ਤੋੜ ਕੇ ਚੋਰ ਨਕਦੀ ਲੈ ਕੇ ਫ਼ਰਾਰ ਹੋ ਗਏ। ਰਾਤ ਸਮੇਂ ਵਾਪਰੀਆਂ ਇਨ੍ਹਾਂ ਸਾਰੀਆਂ ਚੋਰੀਆਂ ਦੀਆਂ ਵਾਰਦਾਤਾਂ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈਆਂ ਹਨ। ਸਥਾਨਕ ਲੋਕਾਂ ਵੱਲੋਂ ਘਟਨਾ ਦੀ ਸੂਚਨਾ ਤੁਰੰਤ ਹਾਜੀਪੁਰ ਪੁਲਸ ਨੂੰ ਦਿੱਤੀ ਗਈ। ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਨਿਲ ਵਸ਼ਿਸ਼ਟ ਅਤੇ ਇਲਾਕਾ ਨਿਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਚੋਰਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਰਾਤ ਦੇ ਸਮੇਂ ਇਲਾਕੇ ’ਚ ਪੁਲਸ ਗਸ਼ਤ ਵਧਾਈ ਜਾਵੇ।

ਇਹ ਵੀ ਪੜ੍ਹੋ:  ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ ਹਜ਼ਾਰ ਰੁਪਏ ਫ਼ੀਸ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News