ਪੰਜਾਬ ਨੈਸ਼ਨਲ ਬੈਂਕ ਦੇ ATM ''ਤੇ ਚੋਰਾਂ ਦਾ ਡਾਕਾ, 7 ਲੱਖ ਦੀ ਨਕਦੀ ਲੈ ਕੇ ਹੋਏ ਫਰਾਰ

Thursday, Jan 04, 2024 - 02:56 PM (IST)

ਪੰਜਾਬ ਨੈਸ਼ਨਲ ਬੈਂਕ ਦੇ ATM ''ਤੇ ਚੋਰਾਂ ਦਾ ਡਾਕਾ, 7 ਲੱਖ ਦੀ ਨਕਦੀ ਲੈ ਕੇ ਹੋਏ ਫਰਾਰ

ਭੋਗਪੁਰ (ਰਾਣਾ ਭੋਗਪੁਰੀਆ) - ਬੀਤੀ ਰਾਤ ਲੁਟੇਰਿਆਂ ਨੇ ਜੀ. ਟੀ. ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦਾ ਏ. ਟੀ. ਐੱਮ. ਲੁੱਟ ਲਿਆ। ਲੁਟੇਰਿਆਂ ਨੇ ਕੱਟਰ ਦੀ ਮਦਦ ਨਾਲ  ਏ. ਟੀ. ਐੱਮ. ਦੇ ਕੈਸ਼ਬਾਕਸ ਨੂੰ ਕੱਟ ਲਿਆ। ਇਸ ਮਗਰੋਂ ਉਹ ਕੈਸ਼ ਬਾਕਸ ਲੈ ਕੇ ਫਰਾਰ ਹੋ ਗਏ, ਜਿਸ 'ਚ ਲਗਭਗ 7 ਲੱਖ ਰੁਪਏ ਦੇ ਕਰੀਬ ਨਗਦੀ ਸੀ। 

ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ 'ਚ ਬੱਝੇ ਆਮਿਰ ਖ਼ਾਨ ਦੀ ਧੀ ਇਰਾ ਤੇ ਨੂਪੁਰ ਸ਼ਿਖਰੇ, ਸਾਹਮਣੇ ਆਈਆਂ ਤਸਵੀਰਾਂ

ਬੈਂਕ ਮੈਨੇਜਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਟੇਰਿਆਂ ਨੇ  ਏ. ਟੀ. ਐੱਮ. ਅੰਦਰ ਦਾਖਲ ਹੁੰਦੇ ਹੀ ਏ. ਟੀ. ਐੱਮ. ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਤੇ ਸਪਰੇ ਮਾਰ ਦਿੱਤੀ, ਜਿਸ ਕਾਰਨ ਇਨ੍ਹਾਂ ਕੈਮਰਿਆਂ 'ਚ ਕੁਝ ਵੀ ਕੈਦ ਨਹੀਂ ਹੋ ਸਕਿਆ। ਇਸ ਸਬੰਧੀ ਸਥਾਨਕ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਸ ਬੈਂਕ ਦੇ ਨਜ਼ਦੀਕ ਲੱਗੇ ਦੁਕਾਨਾਂ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਪੜਤਾਲ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News