ਜਲੰਧਰ ਦੀ ਮਸ਼ਹੂਰ ਜਿਊਲਰ ਦੀ ਦੁਕਾਨ 'ਚ ਚੋਰਾਂ ਨੇ ਕੀਤਾ ਹੱਥ ਸਾਫ਼, CCTV 'ਚ ਕੈਦ ਹੋਈ ਘਟਨਾ

Saturday, Aug 10, 2024 - 12:54 PM (IST)

ਜਲੰਧਰ (ਸੋਨੂੰ)- ਚੋਰੀ ਅਤੇ ਲੁੱਟਖੋਹ ਦੀਆਂ ਘਟਨਾਵਾਂ ਜਲੰਧਰ ਵਰਗੇ ਮਹਾਨਗਰ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਬੇਖ਼ੌਫ਼ ਚੋਰ ਅਤੇ ਲੁਟੇਰੇ ਪਲਾਂ ਵਿੱਚ ਵੀ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਜਲੰਧਰ ਦੇ ਅਟਾਰੀ ਬਾਜ਼ਾਰ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਜ ਤੜਕੇ ਚੋਰਾਂ ਨੇ ਮਸ਼ਹੂਰ ਬਿੱਲਾ ਕੁਲਫ਼ੀ ਵਿਕਰੇਤਾ ਦੇ ਸਾਹਮਣੇ ਸਥਿਤ ਗਣਪਤੀ ਜਿਊਲਰਜ਼ ਦੀ ਦੁਕਾਨ 'ਤੇ ਹੱਥ ਸਾਫ਼ ਕੀਤਾ।  ਉਕਤ ਘਟਨਾ ਸੀ. ਸੀ. ਟੀ. ਵੀ. 'ਚ ਕੈਦ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਦੁਕਾਨ ’ਤੇ ਹੋਏ ਨੁਕਸਾਨ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਰਹੀ ਹੈ। 

PunjabKesari

ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਸਰਹੱਦ ਪਾਰੋਂ ਹੁਣ ਹਲਕੇ ਡਰੋਨ ਆਉਣ ਲੱਗੇ, ਫੜਨ ਲਈ  BSF ਨੇ ਅਪਣਾਈ ਨਵੀਂ ਰਣਨੀਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News