ਗੜ੍ਹਦੀਵਾਲਾ ''ਚ ਚੋਰਾਂ ਦੀ ਦਹਿਸ਼ਤ: ਟਰਾਂਸਫਾਰਮਰਾਂ ’ਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ

Monday, Aug 24, 2026 - 11:19 AM (IST)

ਗੜ੍ਹਦੀਵਾਲਾ ''ਚ ਚੋਰਾਂ ਦੀ ਦਹਿਸ਼ਤ: ਟਰਾਂਸਫਾਰਮਰਾਂ ’ਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ

ਗੜ੍ਹਦੀਵਾਲਾ (ਭੱਟੀ, ਮੁਨਿੰਦਰ)-ਗੜ੍ਹਦੀਵਾਲਾ ਇਲਾਕੇ ’ਚ ਟਰਾਂਸਫਾਰਮਰ ਅਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦੇ ਸਰਗਰਮ ਹੋਣ ਕਾਰਨ ਕਿਸਾਨਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਚੋਰਾਂ ਵੱਲੋਂ ਗੜ੍ਹਦੀਵਾਲਾ ਖੇਤਰ ’ਚ ਕਈ ਕਿਸਾਨਾਂ ਦੀਆਂ ਮੋਟਰਾਂ ਦੇ ਟਰਾਂਸਫਾਰਮਰ ਅਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਬੀਤੇ ਦਿਨੀਂ ਚੋਰਾਂ ਵੱਲੋਂ ਪਿੰਡ ਬਾਹਲਾ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਕੀਮਤੀ ਤਾਰਾਂ ਚੋਰੀ ਕਰਕੇ ਵੱਡਾ ਨੁਕਸਾਨ ਕੀਤਾ ਗਿਆ ਸੀ। ਇਸੇ ਲੜੀ ਤਹਿਤ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਚੱਕ ਨੂਰ ਅਲੀ ਵਿਖੇ ਚੋਰਾਂ ਨੇ ਦੋ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਖੇਤਾਂ 'ਚੋਂ ਟਰਾਂਸਫਾਰਮਰ ਚੋਰੀ ਕਰ ਲਏ ਹਨ। ਇਸ ਸਬੰਧੀ ਅਮਰ ਨਾਥ ਪੁੱਤਰ ਰਾਮ ਰੱਖਾ ਅਤੇ ਸਤਪਾਲ ਡਡਵਾਲ ਪੁੱਤਰ ਅਮਰ ਨਾਥ ਵਾਸੀ ਪਿੰਡ ਚੱਕ ਨੂਰ ਅਲੀ ਨੇ ਥਾਣਾ ਗੜ੍ਹਦੀਵਾਲਾ ਨੂੰ ਦਿੱਤੀ ਗਈ ਲਿਖਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਖੇਤਾਂ ’ਚ ਸਿੰਚਾਈ ਲਈ ਲਾਏ ਟਿਊਬਵੈੱਲਾਂ ਦੇ ਟਰਾਂਸਫਾਰਮਰ ਹੇਠਾਂ ਸੁੱਟ ਲਏ ਅਤੇ ਉਨ੍ਹਾਂ 'ਚੋਂ ਤੇਲ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਕਾਰਨ ਕਿਸਾਨਾਂ ਦਾ ਕਰੀਬ 2 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ ਤੇ ਪਵੇਗਾ ਮੀਂਹ

ਗੜ੍ਹਦੀਵਾਲਾ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਚੋਰਾਂ ਵੱਲੋਂ ਕਾਫ਼ੀ ਕਿਸਾਨਾਂ ਦੇ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਕਾਰਨ ਜਿੱਥੇ ਵਿਭਾਗ ਨੂੰ ਵੱਡਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ, ਉਥੇ ਹੀ ਕਿਸਾਨਾਂ ਦਾ ਵੀ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਹੋ ਰਿਹਾ ਹੈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਕਿਸਾਨਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਜਲਦ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News