ਚੋਰਾਂ ਨੇ ਘਰ ਵਿਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ
Friday, Dec 27, 2024 - 03:47 PM (IST)
ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਇਕ ਘਰ ਤੋਂ ਚੋਰਾਂ ਵੱਲੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨੇ ਦੇ ਦੋਸ਼ ਵਿੱਚ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਲੋਹ ਰੋਡ ਦੇ ਵਿਕਾਸ ਨਗਰ ਨਿਵਾਸੀ ਪੀੜਤ ਮਹਿਲਾ ਅੰਜੂ ਬਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੇ ਪਤੀ ਕੋਲ ਗੁਜਰਾਤ ’ਚ ਛੁੱਟੀਆਂ ਬਿਤਾਉਣ ਲਈ ਗਈ ਹੋਈ ਸੀ ਕਿ ਉਸ ਦੇ ਗੁਆਂਢੀਆਂ ਨੇ ਫੋਨ 'ਤੇ ਦੱਸਿਆ ਕਿ ਉਸ ਦੇ ਘਰ ਚੋਰੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੇਰੇ ਘਰ ਵਿੱਚ ਪਈ ਅਲਮਾਰੀ ਵਿੱਚ ਇਕ ਸੋਨੇ ਦੇ ਮੰਗਲਸੂਤਰ, ਦੋ ਸੋਨੇ ਦੀਆਂ ਚੁੜੀਆਂ, ਸੋਨੇ ਦੀਆਂ ਵਾਲੀਆਂ ਦੇ ਤਿੰਨ ਜੋਡੇ, ਸੋਨੇ ਦੇ ਟਾਪਸ, ਸੋਨੇ ਦੀ ਚੈਨ, ਸੋਨੇ ਦੀ ਦੋ ਲੇਡੀਜ਼ ਮੁੰਦਰੀਆਂ, ਇਕ ਜੈਟਸ ਮੁੰਦਰੀ, ਚਾਂਦੀ ਦੇ ਦੋ ਜੋੜੇ ਝਾਂਜਰਾਂ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਉਥੋਂ ਚੋਰੀ ਕਰਕੇ ਲੈ ਗਏ। ਪੁਲਸ ਨੇ ਮਹਿਲਾ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਡਰੇਨ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e