ਚੋਰਾਂ ਨੇ ਬੋਲਿਆ ਕਿਸਾਨ ਦੀ ਹਵੇਲੀ ''ਤੇ ਧਾਵਾ, ਕਰੀਬ 4 ਲੱਖ ਰੁਪਏ ਦੀਆਂ ਚਾਰ ਮੱਝਾਂ ਚੋਰੀ

05/02/2024 11:49:29 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਚੋਰਾਂ ਨੇ ਪਿੰਡ ਮਾਨਪੁਰ ਵਿਖੇ ਬੀਤੀ ਰਾਤ ਚੋਰੀ ਦੀ ਵਾਰਦਾਤ ਨੂੰ ਦਿੰਦੇ ਹੋਏ ਇਕ ਕਿਸਾਨ ਦੀਆਂ ਚਾਰ ਪਿੰਡ ਮਾਨਪੁਰ ਵਿਖੇ ਚੋਰੀ ਦੀ ਵਾਰਦਾਤ ਨੂੰ ਦਿੰਦੇ ਹੋਏ ਇਕ ਕਿਸਾਨ ਦੀਆਂ ਚਾਰ ਮੱਝਾਂ ਚੋਰੀ ਕਰ ਲਈਆਂ। ਚੋਰੀ ਦੀ ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਰੀ ਦਾ ਸ਼ਿਕਾਰ ਕਿਸਾਨ ਪਲਵਿੰਦਰ ਸਿੰਘ ਪੁੱਤਰ ਹਜ਼ਾਰਾਂ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਸੱਲਾ ਰੋਡ ਸਥਿਤ ਉਨ੍ਹਾਂ ਦੀ ਹਵੇਲੀ ਚੋਂ ਚਾਰ ਮੱਝਾਂ ਚੋਰੀ ਕਰ ਲਈਆਂ। ਚੋਰੀ ਦੀ ਵਾਰਦਾਤ ਸੰਬੰਧੀ ਟਾਂਡਾ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਏ. ਐੱਸ. ਆਈ. ਦਰਸ਼ਨ ਸਿੰਘ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਚੋਰੀ ਦਾ ਸ਼ਿਕਾਰ ਹੋਏ ਪੀੜਤ ਕਿਸਾਨ ਨੇ ਦੱਸਿਆ ਕਿ ਚੋਰੀ ਦੀ ਇਸ ਵਾਰਦਾਤ ਦੌਰਾਨ ਉਸ ਦਾ ਕਰੀਬ ਤਿੰਨ ਤੋਂ ਚਾਰ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਸਾਹਮਣੇ, ਅਪ੍ਰੈਲ ’ਚ ਘੱਟ ਪਈ ਗਰਮੀ, ਜਾਣੋ ਅਗਲੇ ਦਿਨਾਂ ਦਾ ਹਾਲ

ਵਰਣਨਯੋਗ ਹੈ ਕਿ ਟਾਂਡਾ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਲੁੱਟਾਂ-ਖੋਹਾਂ ਅਤੇ  ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦਿਨ-ਦਿਹਾੜੇ ਅਤੇ ਰਾਤ ਸਮੇਂ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਚਿੰਨ ਲਗਾਉਂਦੀਆਂ ਹਨ।

ਇਹ ਵੀ ਪੜ੍ਹੋ- ਘਰੋਂ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਏ ਸੇਵਾ ਮੁਕਤ ਫ਼ੌਜੀ ਦੀ ਸਤਲੁਜ ਦਰਿਆ ’ਚੋਂ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News