ਚੋਰਾਂ ਨੇ ਸਰਕਾਰੀ ਹਸਪਤਾਲ ’ਚ ਕੀਤੀ ਚੋਰੀ

Thursday, Jun 12, 2025 - 06:51 PM (IST)

ਚੋਰਾਂ ਨੇ ਸਰਕਾਰੀ ਹਸਪਤਾਲ ’ਚ ਕੀਤੀ ਚੋਰੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ)-ਚੋਰਾਂ ਨੇ ਬੀਤੀ ਰਾਤ ਸਰਕਾਰੀ ਹਸਪਤਾਲ ਟਾਂਡਾ ਦੇ ਮੀਟਿੰਗ ਹਾਲ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਅੱਜ ਸਵੇਰੇ ਚੋਰੀ ਬਾਰੇ ਪਤਾ ਚੱਲਣ ’ਤੇ ਐੱਸ. ਐੱਮ. ਓ. ਟਾਂਡਾ ਡਾ. ਕਰਨ ਸੈਣੀ ਨੇ ਇਸ ਦੀ ਸੂਚਨਾ ਟਾਂਡਾ ਪੁਲਸ ਨੂੰ ਦਿੱਤੀ।

PunjabKesari

ਐੱਸ.ਐੱਮ. ਓ. ਨੇ ਦੱਸਿਆ ਕਿ ਚੋਰ ਮੀਟਿੰਗ ਹਾਲ ਵਿਚੋ ਦੋ ਏ. ਸੀ, 10 ਕੁਰਸੀਆਂ, ਦੋ ਅਲਮੂਨੀਅਮ ਦੀਆਂ ਖਿੜਕੀਆਂ, ਆਰ. ਓ. ਸਿਸਟਮ, ਦੋ ਪੱਖੇ ਅਤੇ ਹੋਰ ਸਾਮਾਨ ਚੋਰੀ ਕਰ ਕੇ ਲੈ ਗਏ ਹਨ। ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਹਸਪਤਾਲ ਅਤੇ ਬਾਹਰ ਰੋਡ ਦੀ ਸੀ. ਸੀ. ਟੀ. ਵੀ. ਫੁੱਟੇਜ ਖੰਗਾਲੀ ਜਾ ਰਹੀ ਹੈ। 

ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

shivani attri

Content Editor

Related News