ਚੋਰਾਂ ਦਾ ਸ਼ਿਕਾਰ ਹੋ ਗਿਆ ਪੁਲਸ ਅਧਿਕਾਰੀ, ਸੋਨੇ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ

Monday, Jul 22, 2024 - 01:15 PM (IST)

ਚੋਰਾਂ ਦਾ ਸ਼ਿਕਾਰ ਹੋ ਗਿਆ ਪੁਲਸ ਅਧਿਕਾਰੀ, ਸੋਨੇ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ

ਕਪੂਰਥਲਾ (ਮੱਲ੍ਹੀ)-ਬੀਤੀ ਰਾਤ ਚੋਰਾਂ ਨੇ ਪੁਲਸ ਅਧਿਕਾਰੀ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਘਰ ’ਚ ਸੰਨ੍ਹ ਲਾ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲ ਕੋਚ ਫੈਕਟਰੀ ਨੇੜੇ ਵੱਸਦੇ ਪਿੰਡ ਖੈੜਾ ਦੋਨਾ ਦੇ ਵਸਨੀਕ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਬੀਤੀ ਰਾਤ ਉਹ ਅਤੇ ਉਸ ਦਾ ਪਰਿਵਾਰ ਘਰ ’ਚ ਸੌ ਰਿਹਾ ਸੀ, ਜਦੋਂ ਸਵੇਰੇ 5 ਵਜੇ ਉੱਠਿਆ ਅਤੇ ਵੇਖਿਆ ਕਿ ਕਮਰੇ ਨੂੰ ਬਾਹਰੋਂ ਕਿਸੇ ਨੇ ਜਿੰਦਰਾ ਲਗਾਇਆ ਹੋਇਆ ਸੀ।

ਉਨ੍ਹਾਂ ਕਿਹਾ ਕਿ ਜਦ ਕਮਰੇ ਦੀ ਖਿੜਕੀ ਦੇ ਪਿੱਛੇ ਵੇਖਿਆ ਤਾਂ ਘਰ ਦੇ ਦੂਜੇ ਕਮਰੇ ਦੀ ਖਿੜਕੀ ਖੁੱਲ੍ਹੀ ਸੀ ਅਤੇ ਕੁੰਡੀ ਵੀ ਟੁੱਟੀ ਹੋਈ ਸੀ। ਜਦੋਂ ਅੰਦਰ ਜਾ ਕੇ ਵੇਖਿਆ ਤਾਂ ਲੋਹੇ ਦੀ ਅਲਮਾਰੀ ਦੇ ਲੋਕ ਟੁੱਟੇ ਹੋਏ ਸਨ ਅਤੇ ਅਲਮਾਰੀ ਵਿਚਲਾ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਲੋਹੇ ਦੀ ਅਲਮਾਰੀ ਦੇ ਸੇਫ ਦਾ ਜਿੰਦਰਾ ਵੀ ਟੁੱਟਾ ਹੋਇਆ ਸੀ, ਜਿਸ ਵਿਚ ਲੱਖਾਂ ਰੁਪਏ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਨਕਦੀ ਚੋਰਾਂ ਵੱਲੋਂ ਚੋਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, MP ਮੈਂਬਰਸ਼ਿਪ ਰੱਦ ਕਰਨ ਦੀ ਮੰਗ

ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੂੰ ਅਣਪਛਾਤੇ ਚੋਰਾਂ ਸਬੰਧੀ ਜਾਣਕਾਰੀ ਦਿੱਤੀ ਗਈ ਇਥੇ ਐੱਫ਼. ਆਈ. ਆਰ. ਦਰਜ ਕਰਵਾਈ ਗਈ ਹੈ। ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਦਿੱਤੇ ਅੰਜਾਮ ਦੀ ਪੁਸ਼ਟੀ ਜਾਂਚ ਅਧਿਕਾਰੀ ਏ. ਐੱਸ. ਆਈ. ਹਰਜਿੰਦਰ ਪਾਲ ਸਿੰਘ ਨੇ ਕਰਦਿਆਂ ਆਖਿਆ ਕਿ ਪਿੰਡ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾਣਗੇ ਅਤੇ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News