ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
Thursday, Jul 30, 2026 - 06:28 PM (IST)
ਦਸੂਹਾ (ਝਾਵਰ, ਨਾਗਲਾ)- ਚੋਰਾਂ ਵੱਲੋਂ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਲੁੱਟੀ ਗਈ। ਥਾਣਾ ਦਸੂਹਾ ਦੇ ਪਿੰਡ ਚੱਕ ਮਹਿਰਾ ਦੇ ਇਕ ਵਿਅਕਤੀ ਅਵਤਾਰ ਸਿੰਘ ਪੁੱਤਰ ਸਰਬਜੀਤ ਸਿੰਘ ਨਿਵਾਸੀ ਚੱਕ ਮਹਿਰਾ ਨੇ ਦਸੂਹਾ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਕਿਹਾ ਕਿ ਉਹ ਆਪਣੇ ਕਿਸੇ ਨਿੱਜੀ ਕੰਮ ਲਈ ਪਰਿਵਾਰ ਸਮੇਤ ਕਿਤੇ ਬਾਹਰ ਗਏ ਸਨ ਜਦੋਂ ਉਹ ਰਾਤ ਸਮੇਂ ਲਗਭਗ 2 ਵਜੇ ਘਰ ਵਾਪਸ ਆਏ ਤਾਂ ਘਰ ਦੇ ਦਰਵਾਜ਼ੇ ਖੁੱਲ੍ਹੇ ਸਨ ਅਤੇ ਅੰਦਰ ਅਲਮਾਰੀਆਂ ਤੇ ਹੋਰ ਕਮਰਿਆਂ ’ਚੋਂ ਸਾਮਾਨ ਖਿਲਰਿਆ ਹੋਇਆ ਸੀ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਚੋਰ ਅਲਮਾਰੀ 'ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਜਾਂਚ ਕੀਤੀ। ਪਰਿਵਾਰ ਦੇ ਮੈਂਬਰ ਅਵਤਾਰ ਸਿੰਘ ਪੁੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਇਹ ਚੋਰੀ ਅਵੀ ਪੁੱਤਰ ਜਗਤਾਰ ਸਿੰਘ ਨਿਵਾਸੀ ਰਾਮ ਦੇਵ ਕਾਲੋਨੀ ਤਰਨਤਾਰਨ ਹਾਲ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਅਤੇ ਉਸ ਦੇ ਇਕ ਸਾਥੀ ਪ੍ਰਿੰਸ ਪੁੱਤਰ ਰਮੇਸ਼ ਨਿਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਨੇ ਕੀਤੀ ਹੈ। ਇਸ ਦੇ ਬਾਅਦ ਜਾਂਚ ਦੌਰਾਨ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
