ਚੋਰਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ ਕੀਤੇ ਚੋਰੀ

Sunday, Apr 13, 2025 - 04:49 PM (IST)

ਚੋਰਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ ਕੀਤੇ ਚੋਰੀ

ਟਾਂਡਾ ਉੜਮੁੜ, (ਪੰਡਿਤ/ਪਰਮਜੀਤ ਮੋਮੀ)- ਅੱਡਾ ਜਲਾਲਪੁਰ ਸਥਿਤ ਬੀਤੀ ਰਾਤ ਚੋਰਾਂ ਨੇ ਇੱਕ ਸੁਨਿਆਰੇ ਦੀ ਦੁਕਾਨ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਮਾ ਜਲਾਲਪੁਰ ਦੇ ਐੱਮ.ਡੀ ਵਿਜੇ ਕੁਮਾਰ ਵਰਮਾ, ਪੁੱਤਰ ਮਦਨ ਲਾਲ ਵਾਸੀ ਟਾਂਡਾ ਨੇ ਦੱਸਿਆ ਕਿ ਜਲਾਲਪੁਰ ਸਥਿਤ ਉਹਨਾਂ ਦੀ ਦੁਕਾਨ ਤੇ ਬੀਤੀ ਰਾਤ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੁੰਦੇ ਹੋਏ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਅਤੇ ਚੋਰੀ ਹੋਏ ਗਹਿਣਿਆਂ ਦੀ ਕੀਮਤ 12 ਲੱਖ ਰੁਪਏ ਦੇ ਕਰੀਬ ਹੈ। ਉਹਨਾਂ ਦੱਸਿਆ ਕਿ ਚੋਰੀ ਦੀ ਇਸ ਵਾਰਦਾਤ ਸੰਬੰਧੀ ਉਹਨਾਂ ਨੂੰ ਸਵੇਰੇ ਪਤਾ ਲੱਗਿਆ। 

ਇਸ ਸਬੰਧੀ ਟਾਂਡਾ ਪੁਲਸ ਨੂੰ ਸੁਚਿਤ ਕਰ ਦਿੱਤਾ ਗਿਆ। ਇਸ ਤੇ ਟਾਂਡਾ ਪੁਲਸ ਨੇ ਚੋਰਾਂ ਦੀ ਭਾਲ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਲਾਕੇ ਅੰਦਰ ਹੋਈ ਚੋਰੀ ਦੀ ਇਸ ਵੱਡੀ ਵਾਰਦਾਤ ਕਾਰਨ ਲੋਕਾਂ ਵਿੱਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। 


author

Rakesh

Content Editor

Related News