ਚੋਰਾਂ ਨੇ ਗੁੱਜਰਾਂ ਦੇ ਡੇਰੇ ਨੂੰ ਬਣਾਇਆ ਨਿਸ਼ਾਨਾ, ਨਕਦੀ ਸਣੇ ਲੱਖਾਂ ਦੇ ਗਹਿਣੇ ਕੀਤੇ ਚੋਰੀ
Thursday, Sep 25, 2025 - 06:34 PM (IST)

ਮੇਹਟੀਆਣਾ (ਸੰਜੀਵ)- ਥਾਣਾ ਮੇਹਟੀਆਣਾ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਰੁਕਣੇ ਦਾ ਨਾਂ ਨਹੀਂ ਲੈ ਰਹੀਆਂ। ਬੀਤੀ ਰਾਤ ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਪਿੰਡ ਮਾਨਾ ਦੇ ਪੈਟਰੋਲ ਪੰਪ ਦੇ ਪਿਛਲੇ ਪਾਸੇ ਗੁੱਜਰਾਂ ਦੇ ਡੇਰੇ 'ਚੋਂ ਚੋਰਾਂ ਵੱਲੋਂ 2 ਹਜ਼ਾਰ ਰੁਪਏ ਨਕਦੀ ਅਤੇ ਲੱਖਾਂ ਰੁਪਏ ਦੇ ਸੋਨੇ, ਚਾਂਦੀ ਦੇ ਗਹਿਣੇ ਚੋਰੀ ਕਰ ਲਏ ਗਏ।
ਜਾਣਕਾਰੀ ਦਿੰਦੇ ਮੁਹੰਮਦ ਯਾਕੂਬ ਪੁੱਤਰ ਮੁਹੰਮਦ ਯੂਸਫ਼ ਵਾਸੀ ਪਿੰਡ ਮਾਨਾ (ਪੈਟਰੋਲ ਪੰਪ ਦੇ ਪਿਛਲੇ ਪਾਸੇ) ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਸਾਰਾ ਪਰਿਵਾਰ ਆਪਣੀ ਛੰਨ ਦੇ ਬਾਹਰ ਸੁੱਤਾ ਪਿਆ ਸੀ। ਤੜਕੇ ਜਦੋਂ ਸਾਢੇ ਤਿੰਨ ਵਜੇ ਮੁਹੰਮਦ ਯਾਕੂਬ ਉੱਠਿਆ ਤਾਂ ਉਸ ਨੇ ਅੰਦਰ ਜਾ ਕੇ ਵੇਖਿਆ ਕਿ ਨੜਿਆਂ ਦੀ ਬਣੀ ਛੰਨ ਦੇ ਪਿਛਲੇ ਪਾਸਿਓਂ ਛੰਨ 'ਚ ਇਕ ਵੱਡਾ ਮੋਰਾ ਵਿਖਾਈ ਦਿੱਤਾ। ਜਦੋਂ ਉਸ ਨੇ ਅਲਮਾਰੀ ਵੱਲ ਝਾਤ ਮਾਰੀ ਤਾਂ ਪਤਾ ਲੱਗਾ ਕਿ ਅਲਮਾਰੀ ਦੇ ਤਾਲੇ ਟੁੱਟੇ ਹੋਏ ਹਨ। ਚੈੱਕ ਕਰਨ 'ਤੇ ਪਤਾ ਲੱਗਾ ਕਿ ਅਲਮਾਰੀ ਵਿੱਚੋਂ ਸੋਨੇ ਅਤੇ ਚਾਂਦੀ ਦੇ ਕੀਮਤੀ ਗਹਿਣੇ ਅਤੇ 2 ਹਜ਼ਾਰ ਰੁਪਏ ਨਕਦੀ ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ, DC ਵੱਲੋਂ NOC ਜਾਰੀ
ਪੀੜਤ ਪਰਿਵਾਰ ਵੱਲੋਂ ਇਸ ਚੋਰੀ ਦੀ ਘਟਨਾ ਦੀ ਸੂਚਨਾ ਥਾਣਾ ਮੇਹਟੀਆਣਾ ਦੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਚੋਰੀ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਇਸੇ ਪੈਟਰੋਲ ਪੰਪ ਦੇ ਨੇੜੇ ਦਲਜੀਤ ਕੁਮਾਰ ਉਰਫ਼ ਲਾਡੀ ਦੇ ਘਰ ਦੇ ਪਿਛਵਾੜੇ ਦੀ ਕੰਧ ਪਾੜ ਕੇ ਚਿੱਟੇ ਦਿਨ ਚੋਰਾਂ ਵੱਲੋਂ ਚੋਰੀ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ ਸੀ। ਅਜਿਹੀਆਂ ਘਟਨਾਵਾਂ ਵਾਰ-ਵਾਰ ਹੋਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਥੋੜ੍ਹਾ ਸੰਭਲ ਕੇ! ਮੰਡ ਖੇਤਰ ਦੇ ਪਿੰਡਾਂ 'ਚ ਮੰਡਰਾ ਰਿਹੈ ਅਜੇ ਵੀ ਖ਼ਤਰਾ, ਮੁਸ਼ਕਿਲ 'ਚ ਪਏ ਕਿਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8