ਮੇਹਟੀਆਣਾ ਵਿਖੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਬਣਾਇਆ ਨਿਸ਼ਾਨਾ

Friday, Sep 26, 2025 - 06:47 PM (IST)

ਮੇਹਟੀਆਣਾ ਵਿਖੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਬਣਾਇਆ ਨਿਸ਼ਾਨਾ

ਮੇਹਟੀਆਣਾ (ਸੰਜੀਵ)-ਇਲਾਕੇ ’ਚ ਚੋਰੀ ਦੀਆਂ ਵਾਰਦਾਤਾਂ ਰੋਜ਼ਾਨਾ ਵਧਦੀਆਂ ਹੀ ਜਾ ਰਹੀਆਂ ਹਨ। ਬੀਤੀ ਦਰਮਿਆਨੀ ਰਾਤ ਵੀ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਮਰਨਾਈਆਂ ਖੁਰਦ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਗੋਲਕ ਤੋੜ ਕੇ ਚੜਾਵਾ ਚੋਰੀ ਕਰ ਲਿਆ, ਜਿਸ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਪ੍ਰਬੰਧਕ ਕਮੇਟੀ ਵੱਲੋਂ ਦੇ ਦਿੱਤੀ ਗਈ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ, ਜਵਾਕ ਨਾਲ...

ਚੋਰੀ ਦੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਸਰਪੰਚ ਜਸਵਿੰਦਰ ਸਿੰਘ ਜੱਸਾ ਨੇ ਦੱਸਿਆ ਕਿ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ’ਚ ਲੱਗੀ ਖਿੜਕੀ ਦੀ ਗਰਿੱਲ ਨੂੰ ਪੱਟ ਕੇ ਦਰਬਾਰ ਸਾਹਿਬ ’ਚ ਪਈ ਗੋਲਕ ਦੇ ਤਾਲੇ ਤੋੜ ਕੇ ਉਸ ’ਚੋਂ ਚੜਾਵੇ ਦੀ ਨਕਦੀ ਚੋਰੀ ਕਰ ਲਈ ਗਈ। ਦਰਬਾਰ ਸਾਹਿਬ ਅੰਦਰ ਪਈ ਅਲਮਾਰੀ ਦਾ ਲੌਕਰ ਵੀ ਚੋਰਾਂ ਵੱਲੋਂ ਤੋੜ ਦਿੱਤਾ ਗਿਆ। ਇਸ ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਅੰਮ੍ਰਿਤ ਵੇਲੇ ਸਾਢੇ ਤਿੰਨ ਵਜੇ ਦੇ ਲਗਭਗ ਸੇਵਾਦਾਰ ਪਰਮਜੀਤ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਲਈ ਆਇਆ। ਚੋਰਾਂ ਵੱਲੋਂ 2500 ਰੁਪਏ ਦੀ ਨਕਦੀ ਅਤੇ ਹੋਰ ਛੋਟਾ ਮੋਟਾ ਸਾਮਾਨ ਚੋਰੀ ਕਰ ਲਿਆ ਗਿਆ।

ਇਹ ਵੀ ਪੜ੍ਹੋ: ਫਰਸ਼ ਤੋਂ ਅਰਸ਼ ’ਤੇ ਪਹੁੰਚਿਆ ਰੈਣਕ ਬਾਜ਼ਾਰ ਦਾ ਰੈਡੀਮੇਡ ਕੱਪੜਾ ਵਪਾਰੀ, ਕਾਰਾ ਜਾਣ ਤੁਸੀਂ ਵੀ ਕਰੋਗੇ ਤੌਬਾ-ਤੌਬਾ

ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸਬੰਧਤ ਪੁਲਸ ਨੂੰ ਕੈਮਰਿਆਂ ਦੀ ਫੁਟੇਜ ਖੰਗਾਲਣ ਲਈ ਬੇਨਤੀ ਕਰ ਦਿੱਤੀ ਗਈ ਹੈ। ਤਾਂ ਜੋ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰਾਂ ਦਾ ਪਤਾ ਲੱਗ ਸਕੇ। ਖਬਰ ਲਿਖੇ ਜਾਣ ਤੱਕ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਨਹੀਂ ਕੀਤੀ ਗਈ ਸੀ।

ਇਹ ਵੀ ਪੜ੍ਹੋ: ਵਿਦਿਆਰਥੀ ਦੇਣ ਧਿਆਨ! ਪੰਜਾਬ ਦੇ ਸਕੂਲਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News