ਹੁਸ਼ਿਆਰਪੁਰ ਵਿਖੇ ਪਿੰਡ ਅਜੋਵਾਲ ’ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
Sunday, Sep 14, 2025 - 12:31 PM (IST)

ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ ਦੇ ਨੇੜਲੇ ਪਿੰਡ ਅਜੋਵਾਲ ਵਿਚ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਉੱਥੋਂ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਜਾਣਕਾਰੀ ਦਿੰਦੇ ਹੋਏ ਘਰ ਦੀ ਮਾਲਕਣ ਅਨੂ ਬਾਲਾ ਨੇ ਦੱਸਿਆ ਕਿ ਉਹ ਬੱਸੀ ਕੱਸੋ ਸਕੂਲ ਵਿਚ ਪ੍ਰਾਇਮਰੀ ਅਧਿਆਪਕਾ ਹੈ। ਉਹ ਸਕੂਲ ਗਈ ਹੋਈ ਸੀ ਅਤੇ ਉਸ ਦੀ ਧੀ ਨੇ ਉਸ ਨੂੰ ਫੋਨ ’ਤੇ ਦੱਸਿਆ ਕਿ ਘਰ ਦਾ ਸਾਮਾਨ ਖਿੱਲਰਿਆ ਪਿਆ ਹੈ। ਜਿਸ ’ਤੇ ਉਸ ਨੇ ਸਕੂਲ ਤੋਂ ਛੁੱਟੀ ਲੈ ਲਈ ਅਤੇ ਘਰ ਆ ਕੇ ਵੇਖਿਆ ਕਿ ਸਾਰਾ ਸਾਮਾਨ ਖਿਲਾਰਿਆ ਹੋਇਆ ਹੈ ਜਦਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਸਾਬਕਾ ਮੰਤਰੀ ਮਹਿੰਦਰ ਕੇ. ਪੀ. ਦੇ ਪੁੱਤਰ ਨਾਲ ਵਾਪਰੇ ਭਿਆਨਕ ਹਾਦਸੇ ਦੀ CCTV ਫੁਟੇਜ਼ ਆਈ ਸਾਹਮਣੇ
ਘਰ ਦਾ ਲਾਕਰ ਵੀ ਟੁੱਟਿਆ ਹੋਇਆ ਸੀ ਅਤੇ ਉਸ ਦੀ ਸੋਨੇ ਦੀ ਚੇਨ, ਕੰਨਾਂ ਦੀਆਂ ਵਾਲੀਆਂ ਅਤੇ ਚੂੜੀਆਂ ਗਾਇਬ ਸਨ ਅਤੇ ਉਸ ਦੀ ਧੀ ਦੀਆਂ ਸੋਨੇ ਦੀਆਂ ਚੂੜੀਆਂ ਵੀ ਗਾਇਬ ਸਨ। ਇਸ ਤੋਂ ਇਲਾਵਾ ਚੋਰ ਕੁਝ ਨਕਦੀ ਵੀ ਲੈ ਕੇ ਭੱਜ ਗਿਆ। ਉਸ ਨੇ ਕਿਹਾ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ।
ਪੁਲਸ ਨੇ ਮੌਕੇ ’ਤੇ ਆ ਕੇ ਸਥਿਤੀ ਦਾ ਜਾਇਜ਼ਾ ਲਿਆ। ਉਸ ਨੇ ਕਿਹਾ ਕਿ ਸੀ. ਸੀ. ਟੀ. ਵੀ. ਦੇਖਣ ਤੋਂ ਬਾਅਦ ਪਤਾ ਲੱਗਾ ਕਿ ਇਕ ਵਿਅਕਤੀ ਕੰਧ ਟੱਪ ਕੇ ਘਰ ਵਿਚ ਦਾਖਲ ਹੋਇਆ ਸੀ। ਉਸ ਨੇ ਕਿਹਾ ਕਿ ਉਹ ਵਿਅਕਤੀ ਪ੍ਰਵਾਸੀ ਜਾਪਦਾ ਸੀ। ਉਸ ਨੇ ਮੰਗ ਕੀਤੀ ਕਿ ਚੋਰ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਅਤੇ ਉਸ ਦਾ ਚੋਰੀ ਹੋਇਆ ਸਾਮਾਨ ਉਸ ਨੂੰ ਵਾਪਸ ਕਰਵਾਇਆ ਜਾਵੇ।
ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e