ਰੋਪੜ ''ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ

Friday, May 01, 2026 - 01:52 PM (IST)

ਰੋਪੜ ''ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ

ਰੋਪੜ (ਕਰਨ)- ਰੋਪੜ ਦੇ ਪਿੰਡ ਬੜੀ ਹਵੇਲੀ 'ਚ ਇਕ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਘਰ 'ਚੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਘਰ ਦੇ ਮਾਲਕ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਰਿਸ਼ਤੇਦਾਰੀ 'ਚ ਗਏ ਹੋਏ ਸਨ। ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਘਰ ਦਾ ਮੇਨ ਦਰਵਾਜ਼ਾ ਟੁੱਟਾ ਹੋਇਆ ਹੈ ਅਤੇ ਅੰਦਰ ਜਾ ਕੇ ਜਦੋਂ ਵੇਖਿਆ ਤਾਂ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸਨ।

PunjabKesari

ਉਨ੍ਹਾਂ ਦੱਸਿਆ ਕਿ ਅਲਮਾਰੀਆਂ ਦੇ ਵਿੱਚ ਤਿੰਨ ਤੋਂ ਚਾਰ ਲੱਖ ਰੁਪਏ ਨਕਦੀ ਅਤੇ 8 ਤੋਂ 10 ਤੋਲੇ ਸੋਨਾ-ਚਾਂਦੀ ਦੇ ਗਹਿਣੇ ਚੋਰਾਂ ਵੱਲੋਂ ਚੋਰੀ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੋਰੀ ਦੀ ਘਟਨਾ ਦਿਨ ਵੇਲੇ ਵਾਪਰੀ ਹੈ। ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ ਅਤੇ ਪੁਲਸ ਮੌਕਾ ਵੇਖ ਕੇ ਗਈ ਹੈ।

PunjabKesari

ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਜਦੋਂ ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਪਵਨ ਕੁਮਾਰ ਚੌਧਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਹਵੇਲੀ ਦੇ ਇਕ ਘਰ ਵਿੱਚ ਚੋਰੀ ਹੋਈ ਹੈ। ਉਨ੍ਹਾਂ ਵੱਲੋਂ ਮੌਕੇ 'ਤੇ ਪੁਲਸ ਪਾਰਟੀ ਨੂੰ ਭੇਜਿਆ ਗਿਆ ਅਤੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News