ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ

Sunday, Apr 19, 2026 - 12:34 PM (IST)

ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ ਸਾਮਾਨ ਕੀਤਾ ਚੋਰੀ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਹਾਊਸ 'ਚ ਇਕ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਪਰਿਵਾਰ ਨੇ ਘਰ ਨੂੰ ਮੁਰੰਮਤ ਲਈ ਛੱਡਿਆ ਹੋਇਆ ਸੀ ਕਿ ਪਿੱਛੇ ਤੋਂ ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰੋਂ ਸਿਲੰਡਰ, ਪਲੰਬਰ ਦਾ ਸਾਮਾਨ ਅਤੇ ਬਿਜਲੀ ਦਾ ਸਾਮਾਨ ਚੋਰੀ ਕਰ ਲਿਆ। ਘਟਨਾ ਤੋਂ ਬਾਅਦ ਪੀੜਤਾਂ ਨੇ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ। ਭਾਰਗੋ ਕੈਂਪ ਪੁਲਸ ਸਟੇਸ਼ਨ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕਰਦਿਆਂ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ ਰਿਟੇਲਰਾਂ ਨੇ ਲਿਆ ਫ਼ੈਸਲਾ

PunjabKesari

ਮਿਲੀ ਜਾਣਕਾਰੀ ਮੁਤਾਬਕ ਘਰ ਦੇ ਮਾਲਕ ਨੇ ਮੁਰੰਮਤ ਲਈ ਘਰ ਖਾਲੀ ਛੱਡਿਆ ਸੀ ਅਤੇ ਇਸ ਸਮੇਂ ਉਹ ਪਰਿਵਾਰ ਨਾਲ ਨਿਊ ਮਾਡਲ ਹਾਊਸ ਦੇ ਅਮਨ ਨਗਰ ਖੇਤਰ 'ਚ ਰਹਿ ਰਿਹਾ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਅਣਪਛਾਤੇ ਚੋਰ ਘਰ 'ਚ ਦਾਖ਼ਲ ਹੋਏ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪਰਿਵਾਰ ਦੇ ਮੈਂਬਰ ਘਰ ਵਾਪਸ ਆਏ। ਉਨ੍ਹਾਂ ਨੂੰ ਦਰਵਾਜ਼ਾ ਅੰਦਰੋਂ ਬੰਦ ਮਿਲਿਆ। ਸ਼ੁਰੂ 'ਚ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਪਰਿਵਾਰ ਦੇ ਕਿਸੇ ਮੈਂਬਰ ਨੇ ਇਸ ਨੂੰ ਬੰਦ ਕਰ ਦਿੱਤਾ ਹੈ ਪਰ ਪੁਸ਼ਟੀ ਹੋਣ 'ਤੇ ਉਹ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਏ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ ਦੀ ਹੋਈ ਦਰਦਨਾਕ ਮੌਤ

PunjabKesari

ਘਰ ਦੇ ਅੰਦਰ ਦਾ ਦ੍ਰਿਸ਼ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਕੀਮਤੀ ਸਮਾਨ ਗਾਇਬ ਸੀ। ਪੀੜਤ ਮੁਤਾਬਕ ਚੋਰਾਂ ਨੇ ਘਰ ਵਿੱਚੋਂ ਦੋ ਗੈਸ ਸਿਲੰਡਰ, ਛੇ ਬਾਥਰੂਮਾਂ ਦੀਆਂ ਟੂਟੀਆਂ, ਨਵੀਆਂ ਬਿਜਲੀ ਦੀਆਂ ਤਾਰਾਂ ਅਤੇ ਹੋਰ ਪਲੰਬਿੰਗ ਉਪਕਰਣ ਚੋਰੀ ਕਰ ਲਏ। ਚੋਰੀ ਹੋਈਆਂ ਚੀਜ਼ਾਂ ਦੀ ਕੁੱਲ੍ਹ ਕੀਮਤ ਲਗਭਗ 2 ਲੱਖ ਰੁਪਏ ਦੱਸੀ ਜਾ ਰਹੀ ਹੈ। ਪੀੜਤਾਂ ਦਾ ਕਹਿਣਾ ਹੈ ਕਿ ਉਸ ਸਮੇਂ ਇਲਾਕੇ 'ਚ ਇਕ ਧਾਰਮਿਕ ਸਮਾਗਮ ਚੱਲ ਰਿਹਾ ਸੀ। ਸ਼ੱਕ ਹੈ ਕਿ ਚੋਰਾਂ ਨੇ ਹੰਗਾਮੇ ਦਾ ਫਾਇਦਾ ਉਠਾਉਂਦੇ ਹੋਏ ਬਿਨਾਂ ਕਿਸੇ ਡਰ ਦੇ ਇਹ ਵਾਰਦਾਤ ਕੀਤੀ ਅਤੇ ਭੱਜ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਗੋ ਕੈਂਪ ਦੇ ਪੁਲਸ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੋਸ਼ੀਆਂ ਦੀ ਪਛਾਣ ਕਰਨ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਸਨੀਕ ਦਹਿਸ਼ਤ 'ਚ ਹਨ ਅਤੇ ਪੁਲਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News