ਗੜ੍ਹਸ਼ੰਕਰ 'ਚ ਚੋਰਾਂ ਨੇ 3 ਘਰਾਂ ਨੂੰ ਬਣਾਇਆ ਨਿਸ਼ਾਨਾ, 27 ਤੋਲੇ ਸੋਨਾ ਸਣੇ ਲੱਖਾਂ ਦੀ ਨਕਦੀ ਕੀਤੀ ਚੋਰੀ
Wednesday, Jun 14, 2023 - 02:47 PM (IST)
ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਵਿੱਚ ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ 27 ਤੋਲੇ ਸੋਨਾ, 7 ਲੱਖ 30 ਹਜ਼ਾਰ ਰੁਪਏ ਅਤੇ ਘਰਾਂ ਦਾ ਕੀਮਤੀ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਦੇ ਵਿੱਚ ਥਾਣਾ ਮਾਹਿਲਪੁਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲੀ ਨੇ ਆਪਣੀ ਟੀਮ ਨਾਲ ਲੈ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ
ਜਾਣਕਾਰੀ ਅਨੁਸਾਰ ਸੈਲੀ ਗੁਪਤਾ ਪਤਨੀ ਅਸੋਕ ਗੁਪਤਾ ਸੈਲਾ ਖ਼ੁਰਦ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਘਰ ਕੰਮ ਕਰਨ ਵਾਲੀ ਔਰਤ ਨੇ ਹੀ 27 ਤੋਲੇ ਸੋਨਾ ਅਤੇ 7 ਲੱਖ 30 ਹਜ਼ਾਰ ਦੀ ਨਕਦੀ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਨਰਿੰਦਰ ਸਿੰਘ ਪੱਤਰ ਪਿਆਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਚੋਰ ਖਿੜਕੀਆਂ ਤੋੜ ਕੇ ਅੰਦਰ ਦਾਖ਼ਲ ਹੋ ਕੇ ਘਰ ਵਿਚੋਂ ਕੀਮਤੀ ਘੜੀਆਂ, ਚੈਨੀਆ, ਮੁੰਦੀਆਂ, ਬਰੈਸਲਿਟ ਅਤੇ ਹੋਰ ਬਹੁਤ ਸਾਰਾ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਰਮਨਦੀਪ ਸਹੋਤਾ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਖਿੜਕੀ ਤੋੜ ਕਿ ਅੰਦਰ ਦਾਖਲ ਹੋਕੇ ਅਤੇ ਕੀਮਤੀ ਸਮਾਨ ਲੈਕੇ ਫਰਾਰ ਹੋ ਗਏ। ਇਸ ਮਾਮਲੇ ਵਿੱਚ ਥਾਣਾ ਮਾਹਿਲਪੁਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਮੌਕੇ ਉਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ASI ਵੱਲੋਂ 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਵਿਖਾਇਆ ਅਸਲੀ ਰੰਗ, ਪਤੀ ਨੂੰ ਬੁਲਾ ਚਾੜ੍ਹਿਆ ਹੈਰਾਨੀਜਨਕ ਚੰਨ੍ਹ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani