ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਗਹਿਣੇ ਤੇ ਨਕਦੀ ਕੀਤੀ ਚੋਰੀ

Wednesday, Jul 01, 2026 - 05:57 PM (IST)

ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਗਹਿਣੇ ਤੇ ਨਕਦੀ ਕੀਤੀ ਚੋਰੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਚੋਰਾਂ ਨੇ ਵਾਰਡ ਨੰਬਰਫ 5 ਮਹਾਂਵੀਰ ਗਲੀ ਉੜਮੁੜ ਵਿਚ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਚੋਰਾਂ ਨੇ ਇਟਲੀ ਆਪਣੇ ਬੱਚਿਆਂ ਨੂੰ ਮਿਲਣ ਗਈ ਔਰਤ ਕੁਲਵੰਤ ਕੌਰ ਪਤਨੀ ਨਰਾਇਣ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾਇਆ ਹੈ । ਅੱਜ ਸਵੇਰੇ ਚੋਰੀ ਬਾਰੇ ਪਤਾ ਚੱਲਣ ਤੇ ਕੁਲਵੰਤ ਕੌਰ ਦੀ ਬੇਟੀ ਬਲਵੀਰ ਕੌਰ ਨੇ ਮੌਕੇ 'ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ। 

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਕੌਂਸਲਰ ਗੁਰਪ੍ਰੀਤ ਕੌਰ ਸਚਦੇਵਾ ਅਤੇ ਸਮਾਜ ਸੇਵਕ ਪੰਕਜ ਸਚਦੇਵਾ ਨੇ ਇਸ ਦੀ ਸੂਚਨਾ ਟਾਂਡਾ ਪੁਲਸ ਨੂੰ ਦਿੱਤੀ ਹੈ। ਬਲਵੀਰ ਕੌਰ ਨੇ ਦੱਸਿਆ ਕਿ ਚੋਰ ਘਰ ਵਿਚ ਅਲਮਾਰੀ ਤੋੜ ਕੇ ਸੋਨੇ ਚਾਂਦੀ ਦੇ ਗਹਿਣੇ ਅਤੇ ਲਗਭਗ ਡੇਢ ਲੱਖ ਰੁਪਏ ਚੋਰੀ ਕਰਕੇ ਲੈ ਗਏ ਹਨ । ਪੁਲਸ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਚ ਸ਼ੁਰੂ ਕਰ ਦਿੱਤੀ ਹੈ । 

ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News