ਵਿਆਹ ਸਮਾਗਮ ''ਚ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
Friday, Jul 17, 2026 - 02:18 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)-ਪਿੰਡ ਪੰਡੋਰੀ ਵਾਸੀ ਰੋਡਵੇਜ ਕਰਮਚਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਣ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਏ ਸੁਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਸੁਰਜੀਤ ਸਿੰਘ ਨੇ ਦੱਸਿਆ ਕਿ 26 ਜੂਨ ਨੂੰ ਉਹ ਪਰਿਵਾਰ ਸਮੇਤ ਰਿਸ਼ੀਕੇਸ਼ (ਉੱਤਰਾਖੰਡ) ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿਚ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
28 ਜੂਨ ਦੀ ਸ਼ਾਮ ਨੂੰ ਉਨ੍ਹਾਂ ਦੀ ਗੁਆਂਢਣ ਮੀਨੂੰ ਪਤਨੀ ਮੋਹਨ ਸਿੰਘ ਨੇ ਉਨ੍ਹਾਂ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਘਰ ਦੇ ਜਿੰਦਰੇ ਟੁੱਟੇ ਹੋਏ ਹਨ ਅਤੇ ਚੋਰੀ ਹੋਈ ਜਾਪਦੀ ਹੈ। 29 ਜੂਨ ਦੀ ਸ਼ਾਮ ਨੂੰ ਜਦੋਂ ਉਨ੍ਹਾਂ ਘਰ ਵਾਪਸ ਆ ਕੇ ਵੇਖਿਆ ਤਾਂ ਚੋਰ ਘਰ ਵਿੱਚੋਂ ਉਨ੍ਹਾਂ ਦਾ ਮੋਟਰਸਾਈਕਲ, ਲਗਭਗ 15 ਤੋਲੇ ਸੋਨੇ ਦੇ ਗਹਿਣੇ ਅਤੇ ਲਗਭਗ 2 ਲੱਖ ਰੁਪਏ ਚੋਰੀ ਕਰਕੇ ਲੈ ਗਏ ਸਨ। ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਥਾਣੇਦਾਰ ਲਖਵਿੰਦਰ ਸਿੰਘ ਜਾਂਚ ਵਿਚ ਜੁਟੇ ਹੋਏ ਹਨ । ਇਸ ਦੌਰਾਨ ਸੁਰਜੀਤ ਸਿੰਘ ਨੇ ਕੁਝ ਸ਼ੱਕੀ ਵਿਅਕਤੀਆਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਪੁਲਸ ਨੂੰ ਦਿੱਤੀ ਹੈ।
ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
