ਜਲੰਧਰ ''ਚ ਚੋਰਾਂ ਦੇ ਹੌਂਸਲੇ ਬੁਲੰਦ, ਬਸਤੀ ਗੁਜ਼ਾਂ ਵਿਖੇ ਘਰ ਨੂੰ ਬਣਾਇਆ ਨਿਸ਼ਾਨਾ
Tuesday, Mar 25, 2025 - 06:04 PM (IST)

ਜਲੰਧਰ (ਕੁੰਦਨ, ਪੰਕਜ)- ਚੋਰਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਜਲੰਧਰ ਦੇ ਬਸਤੀ ਗੁਜ਼ਾਂ ਦੇ ਲੰਬਾ ਬਾਜ਼ਾਰ ਵਿੱਚ ਇਕ ਘਰ ਵਿੱਚੋਂ ਚੋਰ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਲੰਬਾ ਬਾਜ਼ਾਰ ਦੀ ਰਹਿਣ ਵਾਲੀ ਸਵੀਟੀ ਨੇ ਦੱਸਿਆ ਕਿ ਉਹ ਅਤੇ ਉਸ ਦੀ ਧੀ ਹਰ ਰੋਜ਼ ਕੰਮ 'ਤੇ ਜਾਂਦੇ ਹਨ ਅਤੇ ਉਸ ਦੀ ਧੀ ਦੁਪਹਿਰ ਨੂੰ ਘਰ ਆਈ ਸੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਸ ਰੂਟ 'ਤੇ ਬੰਦ ਹੋਈ ਸਰਕਾਰੀ ਬੱਸ
ਉਸ ਨੇ ਘਰ ਆ ਕੇ ਵੇਖਿਆ ਤਾਂ ਅਲਮਾਰੀ ਦਾ ਦਰਵਾਜ਼ਾ ਟੁੱਟਿਆ ਪਿਆ ਸੀ। ਲੰਬੇ ਬਾਜ਼ਾਰ ਦੀ ਰਹਿਣ ਵਾਲੀ ਸਵੀਟੀ ਨੇ ਮੁਤਾਬਕ ਚੋਰ ਘਰ ਦੀ ਅਲਮਾਰੀ ਦਾ ਤਾਲਾ ਤੋੜ ਕੇ ਉਥੇ ਪਏ ਗਹਿਣੇ ਅਤੇ ਕੈਸ਼ ਲੈ ਕੇ ਫਰਾਰ ਹੋ ਗਏ। ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਮੌਕੇ ਉਤੇ ਪਹੁੰਚ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Punjab: ਵਾਰ-ਵਾਰ ਡਿਊਟੀ ਬਦਲਣ ਕਾਰਨ ਫੋਨ 'ਤੇ ਭੜਕਿਆ SHO,ਕਿਹਾ-ਮੈਂ ਚਲਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e