ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 2 ਗੁਰਦੁਆਰਿਆਂ ਨੂੰ ਬਣਾਇਆ ਨਿਸ਼ਾਨਾ, ਗੋਲਕਾਂ ਤੋੜ ਕੀਤੀ ਚੋਰੀ

Tuesday, Jul 09, 2024 - 02:30 PM (IST)

ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 2 ਗੁਰਦੁਆਰਿਆਂ ਨੂੰ ਬਣਾਇਆ ਨਿਸ਼ਾਨਾ, ਗੋਲਕਾਂ ਤੋੜ ਕੀਤੀ ਚੋਰੀ

ਨੂਰਪੁਰਬੇਦੀ (ਸੰਜੀਵ ਭੰਡਾਰੀ)- ਨੂਰਪੁਰਬੇਦੀ ਖੇਤਰ ’ਚ ਲਗਾਤਾਰ ਚੋਰਾਂ ਵੱਲੋਂ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੀਤੇ ਦਿਨੀਂ ਪਿੰਡ ਮਾਜਰਾ (ਝਿੰਜੜੀ) ਦੇ ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜਨ ਤੋਂ ਬਾਅਦ ਇਕ ਵਾਰ ਫਿਰ ਚੋਰਾਂ ਨੇ ਆਪਣੀ ਸਰਗਰਮੀ ਵਿਖਾਉਂਦਿਆਂ ਖੇਤਰ ਦੇ ਪਿੰਡ ਮੁਕਾਰੀ ਅਤੇ ਲਸਾੜੀ ਵਿਖੇ ਇਕੋ ਰਾਤ ਨੂੰ 2 ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਦੌਰਾਨ ਚੋਰ ਜੋ ਸਾਈਕਲਾਂ ’ਤੇ ਸਵਾਰ ਹੋ ਕੇ ਆਏ ਸਨ, ਨੇ ਉਕਤ ਦੋਵਾਂ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਦੇ ਤਾਲੇ ਤੋੜੇ ਅਤੇ ਚੜ੍ਹਾਵਾ ਰਾਸ਼ੀ ਚੋਰੀ ਕਰਕੇ ਫਰਾਰ ਹੋ ਗਏ।

 

ਪਿੰਡ ਮੁਕਾਰੀPunjabKesari ਵਿਖੇ ਵਾਪਰੀ ਚੋਰੀ ਦੀ ਘਟਨਾ ਸਬੰਧੀ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸੇਵਾਦਾਰ ਗੁਰਨਾਮ ਸਿੰਘ ਨੂੰ ਉਦੋਂ ਪਤਾ ਲੱਗਾ, ਜਦੋਂ ਉਨ੍ਹਾਂ ਦਰਬਾਰ ਸਾਹਿਬ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਵੇਖਿਆ। ਇਸ ਤੋਂ ਉਪਰੰਤ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ’ਚ ਸ਼ਾਮਲ ਦਿਆਲ ਸਿੰਘ, ਗੁਰਨਾਮ ਸਿੰਘ, ਗੁਰਬਚਨ ਸਿੰਘ, ਸਰਪੰਚ ਰਣਜੀਤ ਸਿੰਘ, ਰਾਮ ਕੁਮਾਰ ਮੁਕਾਰੀ, ਦਰਸ਼ਨ ਸਿੰਘ ਅਤੇ ਦਲਜੀਤ ਕੌਰ ਨੇ ਗੁਰਦੁਆਰਾ ਸਾਹਿਬ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਵੇਖਿਆ ਤਾਂ ਪਤਾ ਲੱਗਾ ਕਿ ਰਾਤ ਕਰੀਬ 2.09 ਵਜੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਏ 2 ਚੋਰਾਂ ਨੇ ਗੋਲਕ ਸਮੇਤ ਸਮੁੱਚੇ ਜਿੰਦਰਿਆਂ ਨੂੰ ਲੋਹੇ ਦੀ ਰਾਡ ਨਾਲ ਤੋੜਿਆ ਅਤੇ ਚੜ੍ਹਾਵਾ ਰਾਸ਼ੀ ਚੋਰੀ ਕਰਕੇ ਸਾਈਕਲ ’ਤੇ ਰਫੂਚੱਕਰ ਹੋ ਗਏ।

PunjabKesari

ਇਹ ਵੀ ਪੜ੍ਹੋ- ਆਖ਼ਿਰ ਕਿਸ ਪਾਰਟੀ ਨੂੰ ਮਿਲੇਗੀ ਜਲੰਧਰ ਵੈਸਟ ਹਲਕੇ ਦੀ ਸੀਟ, ਦਾਅ 'ਤੇ ਲੱਗੀ ਦਿੱਗਜਾਂ ਦੀ ਸਾਖ਼

ਇਸੇ ਤਰ੍ਹਾਂ ਪਿੰਡ ਲਸਾੜੀ ਵਿਖੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋਈ ਚੋਰੀ ਦੀ ਘਟਨਾ ਤੋਂ ਪਤਾ ਲੱਗਾ ਹੈ ਕਿ ਚੋਰ ਸਵੇਰੇ ਕਰੀਬ 1.48 ਵਜੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਏ ਅਤੇ ਜਿਨ੍ਹਾਂ ਲੋਹੇ ਦੀ ਰੋਡ ਨਾਲ ਜਿੰਦਰਾ ਤੋੜ ਕੇ ਗੋਲਕ ’ਚੋਂ ਸਮੁੱਚੀ ਚੜ੍ਹਾਵਾ ਰਾਸ਼ੀ ਚੋਰੀ ਕੀਤੀ ਅਤੇ ਫਰਾਰ ਹੋ ਗਏ। ਪਿੰਡ ਦੇ ਸਰਪੰਚ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਕਤ ਚੋਰੀ ਸਬੰਧੀ ਸੇਵਾਦਾਰ ਹਰਪਾਲ ਸਿੰਘ ਫੌਜੀ ਨੂੰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪਤਾ ਲੱਗਾ। ਚੋਰਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਉਕਤ ਚੋਰੀਆਂ ਸਬੰਧੀ ਪਿੰਡ ਵਾਸੀਆਂ ਵੱਲੋਂ ਸਥਾਨਕ ਥਾਣੇ ਵਿਖੇ ਸੂਚਨਾ ਦੇ ਦਿੱਤੀ ਗਈ ਹੈ। ਉਕਤ ਪਿੰਡਾਂ ਦੇ ਨਿਵਾਸੀਆਂ ਨੇ ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਪੁਲਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਲੋਕ ਚੈਨ ਦੀ ਨੀਂਦ ਸੋ ਸਕਣ।

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਹਾਦਸੇ 'ਚ ਔਰਤ ਦੀ ਮੌਤ, ਟੁਕੜਿਆਂ 'ਚ ਮਿਲੀ ਲਾਸ਼, ਰਾਤ ਭਰ ਲੰਘਦੇ ਰਹੇ ਮ੍ਰਿਤਕ ਦੇਹ ਤੋਂ ਵਾਹਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News