ਚੋਰਾਂ ਨੇ ਇਕ ਰਾਤ ਬਣਾਇਆ ਦੋ ਘਰਾਂ ਨੂੰ ਆਪਣਾ ਨਿਸ਼ਾਨਾ, ਲੱਖਾਂ ਦੀ ਨਕਦੀ ਤੇ ਗਹਿਣੇ ਕੀਤੇ ਚੋਰੀ

Thursday, May 09, 2024 - 12:52 PM (IST)

ਚੋਰਾਂ ਨੇ ਇਕ ਰਾਤ ਬਣਾਇਆ ਦੋ ਘਰਾਂ ਨੂੰ ਆਪਣਾ ਨਿਸ਼ਾਨਾ, ਲੱਖਾਂ ਦੀ ਨਕਦੀ ਤੇ ਗਹਿਣੇ ਕੀਤੇ ਚੋਰੀ

ਹਾਜੀਪੁਰ (ਜੋਸ਼ੀ)- ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਬੁੱਢਾਬੜ ਵਿਖੇ ਚੋਰਾਂ ਵੱਲੋਂ ਇਕ ਰਾਤ ਦੇ ਵਿੱਚ ਦੋ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਦੀ ਨਕਦੀ ਅਤੇ ਗਹਿਣੇ ਕੀਤੇ ਚੋਰੀ ਕੀਤੇ ਜਾਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੁੱਢਾਬੜ ਦੀ ਪ੍ਰੇਮ ਲਤਾ ਪਤਨੀ ਸਵਰ ਵਾਸੀ ਸਰੂਪ ਸਿੰਘ ਦੇ ਘਰ ਵਿੱਚੋਂ ਚੋਰਾਂ ਨੇ ਘਰ ਦੀ ਖਿੜਕੀ ਦੀ ਗਰਿੱਲ ਤੋੜ ਕੇ ਅੰਦਰ ਦਾਖ਼ਲ ਹੋ ਕੇ ਘਰ 'ਚ ਪਏ 12 ਤੋਲੇ ਸੋਨਾ ਦੇ ਗਹਿਣੇ ਅਤੇ ਕਰੀਬ 4 ਲੱਖ ਰੂਪਏ ਦੀ ਨਗਦੀ ਚੋਰੀ ਕਰ ਲਏ। 

PunjabKesari

ਚੋਰਾਂ ਵੱਲੋਂ ਦੂਜੇ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਅਰਵਿੰਦਰ ਸਿੰਘ ਸੈਣੀ ਪੁੱਤਰ ਬਾਬੂ ਰਾਮ ਦੇ ਘਰ ਤੋਂ ਕਰੀਬ ਨੌ ਤੋਲੇ ਸੋਨਾ ਅਤੇ ਕੁਝ ਨਕਦੀ ਚੋਰਾਂ ਵੱਲੋਂ ਚੋਰੀ ਕੀਤੀ ਗਈ। ਇਸ ਚੋਰੀ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਫਿੰਗਰ ਪ੍ਰਿੰਟ ਮਾਹਿਰਾਂ ਦੇ ਸਹਿਯੋਗ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਲੋਕਾਂ ਨੇ ਜ਼ਿਲ੍ਹਾ ਪੁਲਸ ਮੁਖੀ ਹੁਸ਼ਿਆਰਪੁਰ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਪੁਲਸ ਨੂੰ ਸਖ਼ਤ ਹੁਕਮ ਜਾਰੀ ਕਰੇ ਤਾਂ ਜੋ ਇਲਕੇ ਦੇ ਲੋਕ ਅਮਨ ਸ਼ਾਂਤੀ ਨਾਲ ਰਹਿ ਸਕਣ। 

ਇਹ ਵੀ ਪੜ੍ਹੋ-  ਵੱਡੀ ਖ਼ਬਰ: 3 ਜ਼ਿਲ੍ਹਿਆਂ ’ਚ ਪੈਰਾ-ਮਿਲਟਰੀ ਫੋਰਸ ਦੀਆਂ 5 ਕੰਪਨੀਆਂ ਪਹੁੰਚੀਆਂ, ਲੱਗਣਗੇ ਹਾਈਟੈੱਕ ਨਾਕੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News