ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ

Monday, Aug 03, 2026 - 11:21 AM (IST)

ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ

ਜਲੰਧਰ (ਮਹੇਸ਼)-ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 29 ਵਿਚ ਪੈਂਦੇ ਇਲਾਕੇ ਸੰਤ ਨਗਰ ਲਾਡੋਵਾਲੀ ਰੋਡ ਦੇ ਮੁੱਖ ਚੌਕ ਵਿਚ ਪਿਛਲੇ ਲਗਭਗ ਡੇਢ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਪਾਈਪ-ਲਾਈਨ ਵਿਚ ਲੀਕੇਜ ਹੋਣ ਕਾਰਨ ਰੋਜ਼ਾਨਾ ਹਜ਼ਾਰਾਂ ਲੀਟਰ ਪਾਣੀ ਬੇਕਾਰ ਵਹਿ ਰਿਹਾ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਸਬੰਧ ਵਿਚ ਨਗਰ ਨਿਗਮ ਵਿਚ ਕਈ ਵਾਰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਅਜੇ ਤਕ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ।

ਇਲਾਕਾ ਵਾਸੀਆਂ ਮੁਤਾਬਕ ਉਕਤ ਵਾਰਡ ਦੀ ਮਹਿਲਾ ਕੌਂਸਲਰ ਦੇ ਪਤੀ ਨੂੰ ਵੀ ਕਈ ਵਾਰ ਇਸ ਸਮੱਸਿਆ ਤੋਂ ਜਾਣੂੰ ਕਰਵਾਇਆ ਗਿਆ ਪਰ ਹੁਣ ਤਕ ਕੋਈ ਹੱਲ ਨਹੀਂ ਨਿਕਲਿਆ। ਬੀਤੇ ਬੁੱਧਵਾਰ ਨਗਰ ਨਿਗਮ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਸੜਕ ਦਾ ਇਕ ਹਿੱਸਾ ਪੁੱਟ ਕੇ ਅਗਲੇ ਦਿਨ ਕੰਮ ਪੂਰਾ ਕਰਨ ਦੀ ਗੱਲ ਕਹਿ ਕੇ ਚਲੀ ਗਈ ਪਰ ਉਸ ਤੋਂ ਬਾਅਦ ਤੋਂ ਹੁਣ ਤਕ ਕੋਈ ਕਰਮਚਾਰੀ ਵਾਪਸ ਨਹੀਂ ਆਇਆ। ਇਸ ਨਾਲ ਸੜਕ ਵੀ ਉੱਖੜੀ ਹੋਈ ਹੈ ਅਤੇ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

PunjabKesari

ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਪਾਣੀ ਬਚਾਉਣ ਦਾ ਸੁਨੇਹਾ ਦੇ ਰਹੀ ਹੈ, ਉਥੇ ਹੀ ਦੂਜੇ ਪਾਸੇ ਡੇਢ ਮਹੀਨੇ ਤੋਂ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬੇਕਾਰ ਵਹਿ ਰਿਹਾ ਹੈ। ਮੀਂਹ ਦੇ ਮੌਸਮ ਨੂੰ ਵੇਖਦੇ ਹੋਏ ਸਥਾਨਕ ਲੋਕਾਂ ਨੇ ਚਿੰਤਾ ਪ੍ਰਗਟਾਈ ਹੈ ਕਿ ਜੇਕਰ ਸਮਾਂ ਰਹਿੰਦੇ ਪਾਈਪ-ਲਾਈਨ ਦੀ ਮੁਰੰਮਤ ਨਾ ਹੋਈ ਤਾਂ ਗੰਦਾ ਪਾਣੀ ਪਾਈਪ-ਲਾਈਨ ਵਿਚ ਮਿਲ ਸਕਦਾ ਹੈ, ਜਿਸ ਨਾਲ ਪੂਰੇ ਮੁਹੱਲੇ ਦੇ ਘਰਾਂ ਵਿਚ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਸਬੰਧ ਵਿਚ ਨਗਰ ਨਿਗਮ ਦੇ ਐੱਸ. ਡੀ. ਓ. ਅਮਿਤ ਕੁਮਾਰ ਨਾਲ ਵੀ ਕਈ ਵਾਰ ਸੰਪਰਕ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਸ਼ਨੀਵਾਰ ਤਕ ਸਮੱਸਿਆ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਹੁਣ ਤਕ ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...

ਸੰਤ ਨਗਰ ਦੀਆਂ ਹੋਰ ਸਮੱਸਿਆਵਾਂ ਵੀ ਲੰਮੇ ਸਮੇਂ ਤੋਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਗਲੀ ਨੰਬਰ-1, ਰੇਲਵੇ ਕਰਾਸਿੰਗ ਨੇੜੇ ਲੱਗੀ ਸਟ੍ਰੀਟ ਲਾਈਟ ਪਿਛਲੇ ਲਗਭਗ ਤਿੰਨ ਮਹੀਨਿਆਂ ਤੋਂ ਖਰਾਬ ਪਈ ਹੈ, ਜਿਸ ਨਾਲ ਰਾਤ ਦੇ ਸਮੇਂ ਲੋਕਾਂ ਨੂੰ ਹਨੇਰੇ ਵਿਚ ਆਵਾਜਾਈ ਕਰਨੀ ਪੈ ਰਹੀ ਹੈ। ਉੱਥੇ ਹੀ, ਬਰਾਦਰੀ ਮੰਦਰ ਦੇ ਆਸ-ਪਾਸ ਸ਼ੁਰੂ ਕੀਤਾ ਗਿਆ ਸਫਾਈ ਅਭਿਆਨ ਵੀ ਅਧੂਰਾ ਪਿਆ ਹੈ, ਜਿਸ ਕਾਰਨ ਇਲਾਕੇ ਵਿਚ ਗੰਦਗੀ ਬਣੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨਗਰ ਨਿਗਮ ਦੇ ਮੇਅਰ ਅਤੇ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪੀਣ ਵਾਲੇ ਪਾਣੀ ਦੀ ਲੀਕੇਜ ਨੂੰ ਤੁਰੰਤ ਠੀਕ ਕਰਵਾਇਆ ਜਾਵੇ, ਉੱਖੜੀ ਸੜਕ ਦੀ ਮੁਰੰਮਤ ਕਰਵਾਈ ਜਾਵੇ, ਖਰਾਬ ਸਟ੍ਰੀਟ ਲਾਈਟ ਨੂੰ ਚਾਲੂ ਕਰਵਾਇਆ ਜਾਵੇ ਅਤੇ ਬਰਾਦਰੀ ਮੰਦਰ ਦੇ ਆਸ-ਪਾਸ ਦਾ ਅਧੂਰਾ ਸਫਾਈ ਕਾਰਜ ਜਲਦ ਪੂਰਾ ਕਰਵਾਇਆ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News