ਪੁਲਸ ਨੇ ਤਿੰਨ ਮੁਲਜ਼ਮ ਨਸ਼ੀਲੀਆਂ ਗੋਲ਼ੀਆਂ ਤੇ ਹੈਰੋਇਨ ਸਮੇਤ ਕੀਤੇ ਗ੍ਰਿਫ਼ਤਾਰ
Sunday, Nov 29, 2026 - 04:02 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੇ ਵਜੋਂ ਵਰਤੋਂ ਕੀਤੀ ਜਾਂਦੀ 35 ਨਸ਼ੀਲੀਆਂ ਗੋਲ਼ੀਆਂ ਅਤੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੋਜੇਵਾਲ ਥਾਣੇ ਵਿੱਚ ਤਾਇਨਾਤ ਏ. ਐੱਸ. ਆਈ. ਗਗਨਦੀਪ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਇਲਾਕੇ 'ਚ ਗਸ਼ਤ ਕਰ ਰਹੀ ਸੀ ਤਾਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਲਈ ਉਹ ਪੋਜੇਵਾਲ ਥਾਣੇ ਤੋਂ ਪੋਜੇਵਾਲ ਪਿੰਡ ਵੱਲ ਜਾ ਰਹੇ ਸਨ। ਇਕ ਧਾਰਮਿਕ ਸਥਾਨ ਨੇੜੇ, ਉਨ੍ਹਾਂ ਨੇ ਇਕ ਨੌਜਵਾਨ ਨੂੰ ਪੈਦਲ ਆਉਂਦੇ ਵੇਖਿਆ। ਪੁਲਸ ਨੂੰ ਵੇਖ ਕੇ ਉਹ ਘਬਰਾ ਗਿਆ, ਉਸ ਨੇ ਆਪਣੀ ਜੇਬ ਵਿੱਚੋਂ ਇਕ ਪਾਰਦਰਸ਼ੀ ਪਲਾਸਟਿਕ ਦਾ ਲਿਫ਼ਾਫ਼ਾ ਸੜਕ ਦੇ ਕਿਨਾਰੇ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਟੀਮ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ ਨਸ਼ੇ ਵਜੋਂ ਵਰਤੋਂ ਕੀਤੀ ਜਾਂਦੀ 20 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸੋਨੂੰ ਪੁੱਤਰ ਪਿਸ਼ਾਵਰ ਸਿੰਘ ਵਜੋਂ ਹੋਈ ਹੈ, ਜੋ ਪੋਜੇਵਾਲ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ ਵਿਆਹ
ਇਕ ਹੋਰ ਘਟਨਾ 'ਚ ਬਹਿਰਾਮ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਜੋਂ ਵਰਤੋਂ ਕੀਤੀ ਜਾਂਦੀ 15 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਏ. ਐੱਸ. ਆਈ. ਦੁਨੀ ਚੰਦ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿੱਕੀ ਰਿਆਤ ਪੁੱਤਰ ਇੰਦਰ ਮੋਹਨ ਸਿੰਘ ਵਜੋਂ ਹੋਈ ਹੈ, ਜੋ ਚੱਕ ਬਿਲਗਾ (ਬਹਿਰਾਮ ਥਾਣੇ ਦੇ ਅਧੀਨ) ਦਾ ਰਹਿਣ ਵਾਲਾ ਹੈ। ਇਕ ਹੋਰ ਮਾਮਲੇ 'ਚ ਬਲਾਚੌਰ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਨਰਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਕੁਲਵੰਤ ਸਿੰਘ ਉਰਫ਼ ਵਿੱਕੀ ਪੁੱਤਰ ਮਲਕੀਤ ਸਿੰਘ ਵਜੋਂ ਹੋਈ ਹੈ, ਜੋ ਜੰਡੀ (ਕਾਠਗੜ੍ਹ ਥਾਣੇ ਦੇ ਅਧੀਨ) ਦਾ ਰਹਿਣ ਵਾਲਾ ਹੈ। ਪੁਲਸ ਨੇ ਦੱਸਿਆ ਕਿ ਉਪਰੋਕਤ ਤਿੰਨਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
