ਨਸ਼ੀਲਾ ਪਾਊਡਰ ਤੇ ਇਕ ਮਹਿੰਦਰਾ ਸਕਾਰਪੀਓ ਕਾਰ ਸਮੇਤ ਤਿੰਨ ਗ੍ਰਿਫ਼ਤਾਰ
Monday, Sep 08, 2025 - 07:16 PM (IST)

ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 38 ਗ੍ਰਾਮ ਨਸ਼ੀਲਾ ਪਾਊਡਰ ਅਤੇ ਇਕ ਮਹਿੰਦਰਾ ਸਕਾਰਪੀਓ ਕਾਰ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਐੱਨ. ਡੀ. ਪੀ. ਐੱਸ. ਐਕਟ ਹੇਠ ਦਰਜ ਹੋਏ ਹੋਰ ਮਾਮਲਿਆਂ ਵਿੱਚ ਨਾਮਜ਼ਦ ਦੋ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਪੁਲਸ ਨੇ ਸਫ਼ਲਤਾ ਹਾਸਲ ਕੀਤੀ।
ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ
ਇਸ ਦੌਰਾਨ ਥਾਣਾ ਸਿਟੀ ਰੂਪਨਗਰ ਦੀ ਪੁਲਸ ਵੱਲੋਂ ਰਵਿੰਦਰ ਸਿੰਘ ਉਰਫ਼ ਗੱਗੀ ਪਿੰਡ ਰੈਨਲਾ ਕਲਾਂ, ਲਖਵੀਰ ਸਿੰਘ ਉਰਫ਼ ਪੰਮੂ ਪਿੰਡ ਲਾਡਲ ਅਤੇ ਗੁਰਮੀਤ ਸਿੰਘ ਉਰਫ਼ ਲੱਲੂ ਪਿੰਡ ਬੈਰਮਪੁਰ ਲਾਡਲ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੀਲਾ ਪਾਊਡਰ ਅਤੇ ਕਾਰ ਬਰਾਮਦ ਕੀਤੀ। ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: ਹੜ੍ਹਾਂ 'ਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਏ ਦੋ ਭਰਾ, ਬਚਾਉਣ ਲਈ ਬਣਾਈਆਂ 70 ਕਿਸ਼ਤੀਆਂ
ਐੱਸ. ਐੱਸ. ਪੀ. ਨੇ ਦੱਸਿਆ ਕਿ ਮਿਤੀ 27 ਅਗਸਤ ਨੂੰ ਥਾਣਾ ਸਿਟੀ ਮੋਰਿੰਡਾ ਵੱਲੋਂ ਦਰਜ ਕੇਸ ਨੰਬਰ 124/2025 ’ਚ ਨਾਮਜ਼ਦ ਗੁਰਮੀਤ ਸਿੰਘ ਉਰਫ਼ ਮਿੰਟੂ ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 11 ਮੋਰਿੰਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ 18 ਅਗਸਤ ਨੂੰ ਥਾਣਾ ਸਦਰ ਮੋਰਿੰਡਾ ਵੱਲੋਂ ਦਰਜ ਕੇਸ ਨੰਬਰ 64/2025 ਵਿੱਚ ਨਾਮਜ਼ਦ ਸ਼ਮਸ਼ੇਰ ਸਿੰਘ ਉਰਫ਼ ਕਾਲੂ ਪੁੱਤਰ ਅਵਤਾਰ ਸਿੰਘ ਵਾਸੀ ਚਾਮਲਾ ਨੂੰ ਵੀ ਪੁਲਸ ਵੱਲੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ। ਐੱਸ. ਐੱਸ. ਪੀ. ਰੂਪਨਗਰ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਸ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਜੇ ਕਿਸੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਸਮੱਗਲਿੰਗ ਬਾਰੇ ਜਾਣਕਾਰੀ ਹੋਵੇ ਤਾਂ ਇਹ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ ‘ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਕੁੜੀ ਨੇ ਲਾਇਆ ਮੌਤ ਨੂੰ ਗਲੇ, ਇਸ ਹਾਲ 'ਚ ਲਾਸ਼ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e