ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਗ੍ਰਿਫ਼ਤਾਰ
Saturday, Sep 19, 2026 - 05:54 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਗੁਪਤਾ, ਜਸਵਿੰਦਰ)-ਟਾਂਡਾ ਇਲਾਕੇ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਮਨੋਜ ਕੁਮਾਰ ਮੰਨੂ ਪੁੱਤਰ ਲਾਲ ਚੰਦ, ਸ਼ਰਨਜੀਤ ਸਿੰਘ ਗੁੱਲੂ ਪੁੱਤਰ ਸੁਲਿੰਦਰ ਸਿੰਘ ਅਤੇ ਆਜ਼ਾਦਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਸਾਰੇ ਵਾਸੀ ਮਿਆਣੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਪਿੰਡ ਬਗੋਲਾ ਨੇੜੇ ਹਰਦੀਪ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ 3 ਹਜ਼ਾਰ ਰੁਪਏ ਲੁੱਟੇ ਸਨ। ਇਸ ਤੋਂ ਇਲਾਵਾ ਜਾਜਾ ਰੋਡ ਕਾਲੋਨੀ ਵਿਖੇ ਸੈਰ ਕਰ ਰਹੇ ਸੇਵਾਮੁਕਤ ਕੈਪਟਨ ਗੁਰਨਾਮ ਸਿੰਘ ਕੋਲੋਂ ਉਨ੍ਹਾਂ ਦਾ ਮੋਬਾਇਲ ਖੋਹਿਆ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤਾਂ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕਰ ਲਏ ਗਏ ਹਨ। ਮੁਲਜ਼ਮਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
