ਸੜਕ ਹਾਦਸੇ ’ਚ ਹਿਮਾਚਲ ਜਾ ਰਹੇ ਪਰਿਵਾਰ ਦੀ ਔਰਤ ਜ਼ਖ਼ਮੀ, ਬੱਚੇ ਤੇ ਪਤੀ ਵਾਲ-ਵਾਲ ਬਚੇ
Saturday, Jul 20, 2024 - 01:14 PM (IST)

ਜਲੰਧਰ (ਮਹੇਸ਼)- ਪਰਾਗਪੁਰ ਜੀ. ਟੀ. ਰੋਡ ’ਤੇ ਬਾਠ ਕੈਸਲ ਨੇੜੇ ਸ਼ੁੱਕਰਵਾਰ ਸਵੇਰੇ ਵਾਪਰੇ ਇਸ ਹਾਦਸੇ ’ਚ ਆਪਣੀ ਕਾਰ ’ਚ ਮੰਡੀ (ਹਿਮਾਚਲ) ਜਾ ਰਹੇ ਇਕ ਪਰਿਵਾਰ ਦੀ ਔਰਤ ਜ਼ਖ਼ਮੀ ਹੋ ਗਈ, ਜਦਕਿ ਉਸ ਦਾ ਪਤੀ ਅਤੇ ਬੱਚੇ ਵਾਲ-ਵਾਲ ਬਚ ਗਏ। ਜ਼ਖ਼ਮੀ ਔਰਤ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਅਤੇ ਸੜਕ ਸੁਰੱਖਿਆ ਬਲ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ।
ਜਾਣਕਾਰੀ ਅਨੁਸਾਰ ਕ੍ਰੇਟਾ ਕਾਰ ਸਵਾਰ ਇਕ ਔਰਤ ਨੇ ਪਿੱਛੇ ਤੋਂ ਹਿਮਾਚਲ ਨੰਬਰ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਹਿਮਾਚਲ ਨੰਬਰ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਕ੍ਰੇਟਾ ਸਵਾਰ ਔਰਤ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਪੈਦਲ ਜਾ ਰਿਹਾ ਇਕ ਵਿਅਕਤੀ ਵੀ ਕ੍ਰੇਟਾ ਦੀ ਲਪੇਟ ’ਚ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਵੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਸੀ ਕਿ ਕਾਰ ਸਵਾਰ ਔਰਤ ਕੋਲ ਡਰਾਈਵਿੰਗ ਲਾਇਸੈਂਸ ਵੀ ਨਹੀਂ ਸੀ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਮੌਕੇ ’ਤੇ ਜਦੋਂ ਉਸ ਨੇ ਆਪਣੀ ਸਿਹਤ ਠੀਕ ਨਾ ਹੋਣ ਦੀ ਗੱਲ ਕਹੀ ਤਾਂ ਪੁਲਸ ਨੇ ਉਸ ਨੂੰ ਮੋਟਰਸਾਈਕਲ ਸਵਾਰ ਦੀ ਮਦਦ ਨਾਲ ਉਸ ਦੇ ਘਰ ਭੇਜ ਦਿੱਤਾ। ਦਕੋਹਾ ਚੌਂਕੀ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਪੁਲਸ ਨੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਦੋਵਾਂ ਧਿਰਾਂ ਵੱਲੋਂ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਨੂੰ ਯਕੀਨੀ ਬਣਾਉਣ ਲਈ ਸਮਝੌਤਾ ਕਰਨ ਦੀ ਗੱਲ ਚੱਲ ਰਹੀ ਹੈ।
ਇਹ ਵੀ ਪੜ੍ਹੋ- ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਅਹਿਮ ਖ਼ਬਰ, ਦਸਤਾਵੇਜ਼ਾਂ ਸਬੰਧੀ ਦਿੱਤੀ ਗਈ ਇਹ ਹਦਾਇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।