ਕਾਰ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਟਕਰਾਈ, ਤਿੰਨ ਜ਼ਖ਼ਮੀ

Thursday, Jun 19, 2025 - 06:39 PM (IST)

ਕਾਰ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਟਕਰਾਈ, ਤਿੰਨ ਜ਼ਖ਼ਮੀ

ਮੁਕੇਰੀਆਂ (ਬਲਬੀਰ)- ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ 'ਤੇ ਸਥਿਤ ਬੁਲੇਟ ਏਜੰਸੀ (ਰਾਇਲ ਇੰਫ਼ੀਲਡ ਮੋਟਰਸਾਈਕਲ ਏਜੰਸੀ) ਦੇ ਸਾਹਮਣੇ ਇਕ ਕਾਰ ਬੇਕਾਬੂ ਹੋ ਗਈ ਅਤੇ ਸਰਵਿਸ ਲੇਨ 'ਤੇ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 4:30 ਵਜੇ ਦੇ ਕਰੀਬ ਇਕ ਕਾਰ ਨੰਬਰ ਐੱਚ. ਆਰ. 26.-ਐੱਫ਼. ਆਰ-9611 ਜੋਕਿ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਸੀ, ਜਿਵੇਂ ਹੀ ਕਾਰ ਬੁਲੇਟ ਏਜੰਸੀ ਦੇ ਨੇੜੇ ਪਹੁੰਚੀ, ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸਰਵਿਸ ਲੇਨ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਸਤੀਸ਼ ਸ਼ਰਮਾ ਪੁੱਤਰ ਰਾਜ ਕੁਮਾਰ ਸ਼ਰਮਾ, ਜਤਿੰਦਰ ਪੁੱਤਰ ਸ਼ੇਰ ਸਿੰਘ ਅਤੇ ਰੋਹਤਾਜ ਸੈਣੀ ਪੁੱਤਰ ਰਾਮ ਅਵਤਾਰ ਸੈਣੀ, ਤਿੰਨੋਂ ਵਾਸੀ ਗੁੜਗਾਓਂ (ਹਰਿਆਣਾ) ਗੰਭੀਰ ਜ਼ਖਮੀ ਹੋ ਗਏ। 

ਸੂਚਨਾ ਮਿਲਣ 'ਤੇ ਐੱਸ. ਐੱਸ. ਐੱਫ਼. ਟੀਮ ਮੌਕੇ ''ਤੇ ਪਹੁੰਚੀ, ਜਿਨ੍ਹਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਵਿੱਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਡਿਊਟੀ ''ਤੇ ਮੌਜੂਦ ਡਾਕਟਰਾਂ ਨੇ ਤਿੰਨਾਂ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪੁਲਸ ਨੇ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।


author

Gurminder Singh

Content Editor

Related News