ਭਗੌੜੇ ਸਣੇ 3 ਮੁਲਜ਼ਮ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
Friday, Oct 04, 2024 - 05:28 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਅਤੇ ਭਗੌੜਾ ਕਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰੇਂਦਰ ਲਾਂਬਾ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਭਗੌੜਿਆਂ ਅਤੇ ਮੁਲਜ਼ਮਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ ਹੈ।
ਥਾਣੇਦਾਰ ਰਾਜੇਸ਼ ਕੁਮਾਰ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕੁਲਵਿੰਦਰ ਕੁਮਾਰ ਪੁੱਤਰ ਪਾਲ ਵਾਸੀ ਮੀਰਪੁਰ (ਨਕੋਦਰ ) ਜਲੰਧਰ ਵਜੋਂ ਹੋਈ ਹੈ। ਇਸ ਮੁਲਜ਼ਮ ਖ਼ਿਲਾਫ਼ 4 ਨਵੰਬਰ, 2023 ਨੂੰ ਥਾਣਾ ਟਾਂਡਾ ਵਿਚ ਧੋਖਾਦੇਹੀ ਦਾ ਮਾਮਲਾ ਦਰਜ ਹੋਇਆ ਸੀ। ਥਾਣੇਦਾਰ ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸਰੂਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪੈੜੇਵਾਲ (ਰਮਦਾਸ) ਅੰਮ੍ਰਿਤਸਰ ਹਾਲ ਵਾਸੀ ਸੁੱਖ ਸਾਗਰ ਕਾਲੋਨੀ ਫਤਹਿਗੜ ਚੂੜੀਆਂ ਵਜੋਂ ਹੋਈ ਹੈ। ਇਸ ਮੁਲਜ਼ਮ ਖ਼ਿਲਾਫ਼ ਪਿੰਡ ਚੌਹਾਨਾਂ ਵਾਸੀ ਗੁਰਚਰਨ ਸਿੰਘ ਪੁੱਤਰ ਜਗਤਾਰ ਸਿੰਘ ਦਾ ਕੈਂਟਰ ਖ਼ੁਰਦ-ਬੁਰਦ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਹੋਇਆ ਸੀ।
ਇਹ ਵੀ ਪੜ੍ਹੋ- ਅਮਰੀਕਾ 'ਚ ਰਹਿੰਦੇ ਪੰਜਾਬੀ ਬੱਚੇ ਦੀ ਮਿਹਨਤ ਨੂੰ ਸਲਾਮ, 30 ਦਿਨਾਂ 'ਚ ਲਿਖੀ 154 ਸਫ਼ਿਆਂ ਦੀ ਅੰਗਰੇਜ਼ੀ ਦੀ ਕਿਤਾਬ
ਇਸੇ ਤਰ੍ਹਾਂ ਥਾਣੇਦਾਰ ਜਗਦੀਪ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਗੌੜਾ ਕਰਾਰ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਗੱਗਾ ਪੁੱਤਰ ਸਤਵੀਰ ਸਿੰਘ ਵਾਸੀ ਸਹਿਬਾਜ਼ਪੁਰ ਵਜੋਂ ਹੋਈ ਹੈ। ਜਿਸ ਦੇ ਖ਼ਿਲਾਫ਼ ਥਾਣਾ ਟਾਂਡਾ ਵਿਚ 15 ਫਰਵਰੀ, 2022 ਨੂੰ ਚੋਰੀਸ਼ੁਦਾ ਮੋਟਰਸਾਈਕਲ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਸੀ। ਬਾਅਦ ਵਿਚ ਅਦਾਲਤ ’ਚੋਂ ਗੈਰ-ਹਾਜ਼ਰ ਰਹਿਣ ਅਤੇ ਮਾਣਯੋਗ ਜੱਜ ਨੇ ਇਸਨੂੰ ਭਗੌੜਾ ਕਰਾਰ ਦਿੱਤਾ ਸੀ। ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਨਹਿਰ 'ਚੋਂ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਾਇਰਲ ਵੀਡੀਓ ਨੇ ਖੋਲ੍ਹੇ ਮਾਂ-ਪਿਓ ਦੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ