ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Monday, Sep 28, 2026 - 02:57 PM (IST)

ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਤਿੰਨ ਵੱਖ-ਵੱਖ ਘਟਨਾਵਾਂ 'ਚ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਦੀ ਇਕ ਟੀਮ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ 'ਚ ਥਾਣੇ ਤੋਂ ਪਿੰਡ ਲੰਗੜੋਆ ਹੁੰਦੇ ਹੋਏ ਬਾਈਪਾਸ ਵੱਲ ਜਾ ਰਹੀ ਸੀ।  ਗਸ਼ਤ ਦੌਰਾਨ ਪੁਲਸ ਦੇ ਇਕ ਮੁਖਬਰ ਨੇ ਸੂਚਨਾ ਦਿੱਤੀ ਕਿ ਅਜੈ ਕੁਮਾਰ ਪੁੱਤਰ ਨਸੀਬ ਚੰਦ, ਵਾਸੀ ਪਿੰਡ ਗੌਹਲੜੋ, ਜੋ ਹੈਰੋਇਨ ਪੀਣ ਦਾ ਆਦੀ ਹੈ, ਪਿੰਡ ਭਾਨ ਮਾਜਰਾ ਵਿਖੇ ਨਹਿਰ ਪਾਰ ਕਰਕੇ ਇੱਕ ਕੱਚੇ ਰਸਤੇ ''ਤੇ ਨਹਿਰ ਦੇ ਕਿਨਾਰੇ ਝਾੜੀਆਂ ਵਿੱਚ ਨਸ਼ੇ ਦਾ ਸੇਵਨ ਕਰ ਰਿਹਾ ਹੈ।

ਇਹ ਵੀ ਪੜ੍ਹੋ: LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ ਸ਼ੀਸ਼ੇ, ਕੀਮਤੀ ਸਾਮਾਨ ਚੋਰੀ

ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਸੂਚਨਾ 'ਤੇ ਕਾਰਵਾਈ ਕਰਦੇ ਪੁਲਸ ਟੀਮ ਨੇ ਅਜੈ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ ਫੁਆਇਲ ਦਾ ਇਕ ਸੜਿਆ ਹੋਇਆ ਟੁਕੜਾ, ਇਕ ਲਾਈਟਰ ਅਤੇ ਪਾਈਪ ਦੀ ਸ਼ਕਲ ਵਿੱਚ ਲਪੇਟਿਆ ਹੋਇਆ 20 ਰੁਪਏ ਦਾ ਨੋਟ ਬਰਾਮਦ ਕੀਤਾ।
ਇਸੇ ਤਰ੍ਹਾਂ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਵੀ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਐੱਸ. ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਗਸ਼ਤ ਕਰ ਰਹੀ ਸੀ ਅਤੇ ਬੇਗਮਪੁਰ ਗੇਟ ਤੋਂ ਪਿੰਡ ਸਲੋਹ ਵੱਲ ਮੁੜ ਰਹੀ ਸੀ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਝਾੜੀਆਂ ਨੇੜੇ ਬੈਠੇ ਵੇਖਿਆ। ਉਹ ਪਾਈਪ ਦੀ ਸ਼ਕਲ 'ਚ ਲਪੇਟੇ 10 ਰੁਪਏ ਦੇ ਨੋਟ ਅਤੇ ਲਾਈਟਰ ਦੀ ਮਦਦ ਨਾਲ ਫੁਆਇਲ 'ਤੇ ਰੱਖੇ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਸੀ।

ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਸ ਨੇ ਲਪੇਟਿਆ ਹੋਇਆ 10 ਰੁਪਏ ਦਾ ਨੋਟ, ਹੈਰੋਇਨ ਲੱਗੀ ਫੁਆਇਲ ਅਤੇ ਲਾਈਟਰ ਬਰਾਮਦ ਕੀਤਾ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਮਪ੍ਰੀਤ ਸਿੰਘ ਪੁੱਤਰ ਮੋਹਨ ਲਾਲ, ਵਾਸੀ ਪਿੰਡ ਸਲੋਹ, ਥਾਣਾ ਸਿਟੀ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਇਕ ਹੋਰ ਘਟਨਾ 'ਚ ਥਾਣਾ ਮੁਕੰਦਪੁਰ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਐੱਸ. ਐੱਚ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਣਵੀਰ ਸਿੰਘ ਉਰਫ਼ ਰਾਣਾ, ਪੁੱਤਰ ਦਰਸ਼ਨ ਲਾਲ, ਵਾਸੀ ਪਿੰਡ ਮਾਲੇ ਮਾਜਰਾ (ਥਾਣਾ ਮੁਕੰਦਪੁਰ ਦੇ ਅਧਿਕਾਰ ਖੇਤਰ ਅਧੀਨ) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਪਰੋਕਤ ਤਿੰਨ ਘਟਨਾਵਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News