ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

Thursday, Jul 23, 2026 - 04:21 PM (IST)

ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ 3 ਵਿਅਕਤੀਆਂ ਨੂੰ 83 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਬਲਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਪਿੰਡ ਸਜਾਵਲਪੁਰ ਤੋਂ ਸਹਾਬਪੁਰ ਵੱਲ ਨੂੰ ਜਾ ਰਹੀ ਸੀ ਕਿ ਜਦੋਂ ਪੁਲਸ ਪਾਰਟੀ ਟਰਾਂਸਫਾਰਮ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ 'ਚ ਫੜਿਆ ਭਾਰੀ ਲਿਫ਼ਾਫ਼ਾ ਘਾਹ 'ਚ ਸੁੱਟ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ

ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਪਵਨ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਪਿੰਡ ਰੱਖੜ ਢਾਹਾਂ, ਥਾਣਾ ਸਦਰ ਬਲਾਚੌਰ ਵਜੋਂ ਹੋਈ ਹੈ।ਇਕ ਹੋਰ ਮਾਮਲੇ 'ਚ ਥਾਣਾ ਸਿਟੀ ਬਲਾਚੌਰ ਨੇ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਮੁਖੀ ਇੰਸਪੈਕਟਰ ਰਾਜਪਰਮਿੰਦਰ ਕੌਰ ਨੇ ਦੱਸਿਆ ਕਿ ਜਦੋਂ ਹੈੱਡ ਕਾਂਸਟੇਬਲ ਨਰੇਸ਼ ਕੁਮਾਰ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬਾਈਪਾਸ ਬਲਾਚੌਰ ਨੇੜੇ ਪੁੱਜੀ ਤਾਂ ਇਕ ਨੌਜਵਾਨ ਨੂੰ ਸੜਕ ਕਿਨਾਰੇ ਖੜ੍ਹਾ ਵੇਖਿਆ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਜੇਬ 'ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਘਾਹ 'ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਸ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ।

ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਉਰਫ਼ ਹਨੀ ਪੁੱਤਰ ਮਲੂਕ ਸਿੰਘ ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਇਕ ਹੋਰ ਮਾਮਲੇ 'ਚ ਥਾਣਾ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਐੱਸ. ਆਈ. ਰਾਕੇਸ਼ ਪਾਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਨਿਰਮਲ ਦਾਸ ਉਰਫ਼ ਨੀਮਾ ਪੁੱਤਰ ਮੀਤ ਰਾਮ ਵਾਸੀ ਲੰਗੜੋਆ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਤਿੰਨਾਂ ਮਾਮਲਿਆਂ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News